ਸੀਬੀਆਈ ਵੱਲੋਂ ਜੀਵੀਕੇ ਸਮੂਹ ਦੇ ਦਫ਼ਤਰਾਂ ’ਤੇ ਛਾਪੇ

ਸੀਬੀਆਈ ਵੱਲੋਂ ਜੀਵੀਕੇ ਸਮੂਹ ਦੇ ਦਫ਼ਤਰਾਂ ’ਤੇ ਛਾਪੇ

ਨਵੀਂ ਦਿੱਲੀ, 2 ਜੁਲਾਈ

ਸੀਬੀਆਈ ਨੇ ਮੁੰਬਈ ਹਵਾਈ ਅੱਡੇ ਦੇ ਸੰਚਾਲਣ ਵਿੱਚ 705 ਕਰੋੜ ਰੁਪਏ ਦੇ ਕਥਿਤ ਘੁਟਾਲੇ ਦੇ ਸਬੰਧ ਵਿੱਚ ਜੀਵੀਕੇ ਸਮੂਹ ਦੇ ਚੇਅਰਮੈਨ ਵੈਂਕਟ ਕਿ੍ਸ਼ਨ ਰੈੱਡੀ ਗਣਪਤੀ ਖਿਲਾਫ਼ ਕੇਸ ਦਰਜ ਕਰਨ ਬਾਅਦ ਅੱਜ ਸਮੂਹ ਦੇ ਮੁੰਬਈ ਅਤੇ ਹੈਦਰਾਬਾਦ ਸਥਿਤ ਦਫ਼ਤਰਾਂ ’ਤੇ ਛਾਪੇ ਮਾਰੇ ਅਤੇ ਤਲਾਸ਼ੀ ਲਈ। ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਨੇ ਬੁੱਧਵਾਰ ਨੂੰ ਦਫ਼ਤਰਾਂ ਦੀ ਤਲਾਸ਼ੀ ਲਈ ਅਤੇ ਇਹ ਕਾਰਵਾਈ ਦੇਰ ਸ਼ਾਮ ਤਕ ਜਾਰੀ ਰਹੀ। ਅਧਿਕਾਰੀਆਂ ਅਨੁਸਾਰ ਇਹ ਮਾਮਲਾ ਐੱਮਆਈਏਐੱਲ ਤੋਂ ਲਏ 705 ਕਰੋੜ ਰੁਪਏ ਦੇ ਕਥਿਤ ਘੁਟਾਲੇ ਨਾਲ ਸਬੰਧਤ ਹੈ। ਸੀਬੀਆਈ ਨੇ ਗਣਪਤੀ ਅਤੇ ਐਮਆਈਏਐੱਲ ਦੇ ਮੈਨੇਜਿੰਗ ਡਾਇਰੈਕਟਰ, ਉਸ ਦੇ ਪੁੱਤਰ ਜੀਵੀ ਸੰਜੈ ਰੈੱਡੀ, ਐਮਆਈਏਐਲ ਕੰਪਨੀਆਂ ਜੀਵੀਕੇ ਏਅਰਪੋਰਟ ਹੋਲਡਿੰਗਜ਼ ਲਿਮਟਿਡ ਅਤੇ ਨੌਂ ਹੋਰਨਾਂ ਨਿਜੀ ਕੰਪਨੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਸ਼ਹਿਰ

View All