ਨਵੀਂ ਦਿੱਲੀ, 17 ਸਤੰਬਰ
ਸੀਬੀਆਈ ਨੇ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (ਆਈਆਰਸੀਟੀਸੀ) ਘੁਟਾਲੇ ’ਚ ਬਿਹਾਰ ਦੇ ਉੱਪ ਮੁੱਖ ਮੰਤਰੀ ਤੇਜਸਵੀ ਯਾਦਵ ਦੀ ਜ਼ਮਾਨਤ ਰੱਦ ਕਰਨ ਦੀ ਅਪੀਲ ਕਰਦਿਆਂ ਅੱਜ ਇੱਥੇ ਇੱਕ ਅਦਾਲਤ ਤੱਕ ਪਹੁੰਚ ਕੀਤੀ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਜਾਂਚ ਏਜੰਸੀ ਦੀ ਅਰਜ਼ੀ ’ਤੇ ਯਾਦਵ ਨੂੰ ਨੋਟਿਸ ਜਾਰੀ ਕਰਕੇ 28 ਸਤੰਬਰ ਤੱਕ ਜਵਾਬ ਮੰਗਿਆ ਹੈ। ਇਹ ਮਾਮਲਾ ਇੱਕ ਨਿੱਜੀ ਕੰਪਨੀ ਨੂੰ ਆਈਆਰਸੀਟੀਸੀ ਦੇ ਦੋ ਹੋਟਲਾਂ ਦਾ ਠੇਕਾ ਦੇਣ ’ਚ ਕਥਿਤ ਬੇਨਿਯਮੀਆਂ ਨਾਲ ਜੁੜਿਆ ਹੋਇਆ ਹੈ। ਅਦਾਲਤ ਨੇ ਅਕਤੂਬਰ 2018 ਵਿੱਚ ਇਸ ਮਾਮਲੇ ’ਚ ਤੇਜਸਵੀ ਨੂੰ ਜ਼ਮਾਨਤ ਦੇ ਦਿੱਤੀ ਸੀ। -ਪੀਟੀਆਈ