ਆਈਐੱਨਐਕਸ ਮੀਡੀਆ ਮਾਮਲੇ ’ਚ ਸੀਬੀਆਈ ਤੋਂ ਜਵਾਬ ਮੰਗਿਆ
ਨਵੀਂ ਦਿੱਲੀ, 18 ਨਵੰਬਰ ਦਿੱਲੀ ਹਾਈ ਕੋਰਟ ਨੇ ਆਈਐੱਨਐੱਕਸ ਮੀਡੀਆ ਮਾਮਲੇ ’ਚ ਦੋਸ਼ ਤੈਅ ਕਰਨ ਸਬੰਧੀ ਹੋਣ ਵਾਲੀ ਸੁਣਵਾਈ ਮੁਲਤਵੀ ਕਰਨ ਤੋਂ ਪਹਿਲਾਂ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਪੀ. ਚਿਦੰਬਰਮ ਅਤੇ ਉਨ੍ਹਾਂ ਦੇ ਪੁੱਤਰ ਕਾਰਤੀ ਚਿਦੰਬਰਮ ਦੀ ਅਪੀਲ ’ਤੇ ਅੱਜ ਸੀਬੀਆਈ...
Advertisement
ਨਵੀਂ ਦਿੱਲੀ, 18 ਨਵੰਬਰ
ਦਿੱਲੀ ਹਾਈ ਕੋਰਟ ਨੇ ਆਈਐੱਨਐੱਕਸ ਮੀਡੀਆ ਮਾਮਲੇ ’ਚ ਦੋਸ਼ ਤੈਅ ਕਰਨ ਸਬੰਧੀ ਹੋਣ ਵਾਲੀ ਸੁਣਵਾਈ ਮੁਲਤਵੀ ਕਰਨ ਤੋਂ ਪਹਿਲਾਂ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਪੀ. ਚਿਦੰਬਰਮ ਅਤੇ ਉਨ੍ਹਾਂ ਦੇ ਪੁੱਤਰ ਕਾਰਤੀ ਚਿਦੰਬਰਮ ਦੀ ਅਪੀਲ ’ਤੇ ਅੱਜ ਸੀਬੀਆਈ ਤੋਂ ਜਵਾਬ ਮੰਗਿਆ ਹੈ। ਜਸਟਿਸ ਮਨੋਜ ਕੁਮਾਰ ਓਹਰੀ ਨੇ ਪਟੀਸ਼ਨਾਂ ’ਤੇ ਜਾਂਚ ਏਜੰਸੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਾਂਗਰਸੀ ਆਗੂਆਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਨੇ ਕਿਹਾ ਕਿ ਜਾਂਚ ਹਾਲੇ ਬਾਕੀ, ਇਸ ਲਈ ਦੋਸ਼ ਤੈਅ ਕਰਨ ਸਬੰਧੀ ਸੁਣਵਾਈ ਹੇਠਲੀ ਅਦਾਲਤ ਵਿੱਚ ਸ਼ੁਰੂ ਨਹੀਂ ਹੋਣੀ ਚਾਹੀਦੀ। ਸੀਬੀਆਈ ਦੇ ਵਕੀਲ ਨੇ ਕਿਹਾ ਕਿ ਜਾਂਚ ਬਾਕੀ ਹੋਣ ਕਾਰਨ ਦੋਸ਼ ਤੈਅ ਕਰਨ ਦੀ ਪ੍ਰਕਿਰਿਆ ਨਹੀਂ ਰੋਕੀ ਜਾਣੀ ਚਾਹੀਦੀ। ਮਾਮਲੇ ਦੀ ਅਗਲੀ ਸੁਣਾਈ 29 ਨਵੰਬਰ ਨੂੰ ਹੋਵੇਗੀ। -ਪੀਟੀਆਈ
Advertisement
Advertisement
×