ਨਵੀਂ ਦਿੱਲੀ, 12 ਅਕਤੂਬਰ
ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਬੋਰਡ (ਸੀਬੀਐੱਸੀਈ) ਨੇ ਅੱਜ ਦਸਵੀਂ ਕਲਾਸ ਦੀ ਕੰਪਾਰਟਮੈਂਟ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਪ੍ਰੀਖਿਆ ’ਚੋਂ 56 ਫ਼ੀਸਦੀ ਤੋਂ ਵੱਧ ਪ੍ਰੀਖਿਆਰਥੀ ਪਾਸ ਹੋਏ ਹਨ। ਅਧਿਕਾਰੀਆਂ ਮੁਤਾਬਕ 1.57 ਲੱਖ ਪ੍ਰੀਖਿਆਰਥੀਆਂ ਨੇ ਪ੍ਰੀਖਿਆ ਲਈ ਰਜਿਸਟਰੇਸ਼ਨ ਕਰਵਾਈ ਸੀ, ਜਿਨ੍ਹਾਂ ਵਿੱਚੋਂ 1.49 ਲੱਖ ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ। ਬੋਰਡ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਕੁੱਲ 82,903 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ। -ਪੀਟੀਆਈ