ਨਵੀਂ ਦਿੱਲੀ, 22 ਜੁਲਾਈ
ਸੀਬੀਐੱਸਈ ਨੇ ਅੱਜ 12ਵੀਂ ਦੀ ਪ੍ਰੀਖਿਆ ਦੇ ਨਤੀਜੇ ਐਲਾਨ ਦਿੱਤੇ ਹਨ, ਜਿਸ ਵਿਚ 92.71 ਫੀਸਦੀ ਵਿਦਿਆਰਥੀ ਪਾਸ ਹੋਏ ਹਨ, ਜਦ ਕਿ ਪਿਛਲੇ ਸਾਲ 99.37 ਪ੍ਰੀਖਿਆਰਥੀ ਪਾਸ ਹੋਏ ਸਨ। ਸੀਬੀਐੱਸਈ ਨੇ ਦੱਸਿਆ ਕਿ ਕੁੜੀਆਂ ਨੇ ਮੁੰਡਿਆਂ ਨਾਲੋਂ 3.29 ਫੀਸਦੀ ਵਧੀਆ ਪ੍ਰਦਰਸ਼ਨ ਕੀਤਾ ਹੈ। ਪ੍ਰੀਖਿਆ ਵਿੱਚ 33 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ 95 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ, ਜਦਕਿ 1.34 ਲੱਖ ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ। ਪਹਿਲੀ ਵਾਰ ਅਕਾਦਮਿਕ ਸੈਸ਼ਨ 2021-22 ਲਈ ਬੋਰਡ ਦੀਆਂ ਪ੍ਰੀਖਿਆਵਾਂ ਦੋ ਸੈਸ਼ਨਾਂ ਵਿੱਚ ਹੋਈਆਂ।
ਇਸ ਦੌਰਾਨ ਸੀਬੀਐੱਸਈ ਨੇ 10ਵੀਂ ਦੀ ਪ੍ਰੀਖਿਆ ਦੇ ਨਤੀਜੇ ਐਲਾਨ ਦਿੱਤੇ ਹਨ। 94 ਫੀਸਦੀ ਵਿਦਿਆਰਥੀ ਪਾਸ ਹੋਏ ਤੇ ਲੜਕੀਆਂ ਨੇ ਲੜਕਿਆਂ ਨਾਲ 1.41 ਫ਼ੀਸਦੀ ਵਧੀਆ ਪ੍ਰਦਰਸ਼ਨ ਕੀਤਾ। ਇਹ ਪਹਿਲੀ ਵਾਰ ਹੈ ਜਦੋਂ ਸੀਬੀਐਸਈ ਨੇ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦੇ ਨਤੀਜੇ ਇੱਕੋ ਦਿਨ ਐਲਾਨੇ ਹਨ। ਸੀਬੀਐੱਸਈ ਦੇ ਅਧਿਕਾਰੀ ਨੇ ਦੱਸਿਆ, ‘10ਵੀਂ ਦੀ ਪ੍ਰੀਖਿਆ ਦੇ ਨਤੀਜੇ ਐਲਾਨ ਦਿੱਤੇ ਗਏ ਹਨ। 95.21 ਫ਼ੀਸਦੀ ਲੜਕੀਆਂ ਅਤੇ 93.80 ਫੀਸਦੀ ਲੜਕਿਆਂ ਨੇ ਪ੍ਰੀਖਿਆ ਪਾਸ ਕੀਤੀ ਹੈ।