ਨਵੀਂ ਦਿੱਲੀ, 12 ਮਾਰਚ
ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ 10ਵੀਂ ਜਮਾਤ ਦੇ ਪਹਿਲੀ ਟਰਮ ਦੀ ਪ੍ਰੀਖਿਆ ਦੇ ਨਤੀਜਿਆਂ ਬਾਰੇ ਸਕੂਲਾਂ ਨੂੰ ਸੂਚਿਤ ਕੀਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸੀਬੀਐੱਸਈ ਨੇ ਐਲਾਨ ਕੀਤਾ ਸੀ ਕਿ ਸਾਲ 2022 ਵਿੱਚ ਬੋਰਡ ਪ੍ਰੀਖਿਆ ਦੋ ਗੇੜਾਂ ਵਿੱਚ ਹੋਵੇਗੀ। ਪਹਿਲੇ ਗੇੜ ਵਿੱਚ ਮੁੱਖ ਵਿਸ਼ਿਆਂ ਦੀ ਪ੍ਰੀਖਿਆ ਪਿਛਲੇ ਸਾਲ 30 ਨਵੰਬਰ ਤੋਂ 11 ਦਸੰਬਰ ਤੱਕ ਹੋਈ ਸੀ।