ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਅੱਜ ਸੀਬੀਐੱਸਈ ਨੂੰ ਅੱਠ ਹਫ਼ਤਿਆਂ ਦੇ ਅੰਦਰ ਇਹ ਫ਼ੈਸਲਾ ਲੈਣ ਲਈ ਕਿਹਾ ਹੈ ਕਿ ਉਸ ਵੱਲੋਂ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਲਈਆਂ ਫ਼ੀਸਾਂ ਮੋੜੀਆਂ ਜਾਣਗੀਆਂ ਕਿਉਂਕਿ ਕੋਵਿਡ-19 ਮਹਾਮਾਰੀ ਕਾਰਨ ਪ੍ਰੀਖਿਆਵਾਂ ਰੱਦ ਹੋ ਚੁੱਕੀਆਂ ਹਨ। ਜਸਟਿਸ ਪ੍ਰਤੀਕ ਜਾਲਾਨ ਨੇ ਸੀਬੀਐੱਸਈ ਨੂੰ ਇਸ ਸਬੰਧੀ ਇਕ ਸਕੂਲ ਵਿਚ ਦਸਵੀਂ ਜਮਾਤ ’ਚ ਪੜ੍ਹਨ ਵਾਲੀ ਵਿਦਿਆਰਥਣ ਦੀਪਾ ਜੋਜ਼ਫ ਦੀ ਪਟੀਸ਼ਨ ’ਤੇ ਵਿਚਾਰ ਕਰਨ ਦਾ ਹੁਕਮ ਦਿੱਤਾ, ਜਿਸ ਨੇ ਪ੍ਰੀਖਿਆ ਫੀਸ ਦੇ ਰੂਪ ਵਿਚ 2100 ਰੁਪਏ ਦਿੱਤੇ ਹਨ। ਅਦਾਲਤ ਨੇ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਸਪੱਸ਼ਟ ਕੀਤਾ ਕਿ ਜੇਕਰ ਜੋਜ਼ਫ ਸੰਤੁਸ਼ਟ ਨਹੀਂ ਹੁੰਦੀ ਹੈ ਤਾਂ ਸੀਬੀਐੱਸਈ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਜਾ ਸਕਦੀ ਹੈ। ਜੱਜ ਨੇ ਕਿਹਾ ਕਿ ਦੋਹਾਂ ਧਿਰਾਂ ਵਿਚਾਲੇ ਸਪੱਸ਼ਟਤਾ ਹੋਣੀ ਚਾਹੀਦੀ ਹੈ। -ਪੀਟੀਆਈ