ਨਵੀਂ ਦਿੱਲੀ, 28 ਅਪਰੈਲ
ਸੈਕੰਡਰੀ ਸਿੱਖਿਆ ਬਾਰੇ ਕੇਂਦਰੀ ਬੋਰਡ (ਸੀਬੀਐੱਸਈ) ਨੇ ਮੌਜੂਦਾ ਕੋਵਿਡ ਹਾਲਾਤ ਤੇ ਵਧਦੀ ਗਰਮੀ ਦੇ ਮੱਦੇਨਜ਼ਰ ਬੋਰਡ ਪ੍ਰੀਖਿਆ ਕੇਂਦਰਾਂ ਨੂੰ ਢੁੱਕਵੇਂ ਪ੍ਰਬੰਧ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਸੀਬੀਐੱਸਈ ਦੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੰਗਲਵਾਰ ਤੋਂ ਦੇਸ਼-ਵਿਦੇਸ਼ ਵਿੱਚ ਸ਼ੁਰੂ ਹੋ ਗਈਆਂ ਹਨ। -ਪੀਟੀਆਈ