ਸੀਬੀਐੱਸਈ ਵੱਲੋਂ ਕਮਿਊਨਿਟੀ ਰੇਡੀਓ ਸਟੇਸ਼ਨ ਸ਼ੁਰੂ ਕਰਨ ਦੀ ਯੋਜਨਾ
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਨੇ ਆਪਣੇ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਸਬੰਧਤ ਧਿਰਾਂ ਲਈ ਵਿਸ਼ੇਸ਼ ਕਮਿਊਨਿਟੀ ਰੇਡੀਓ ਸਟੇਸ਼ਨ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ। ਇਸ ਪ੍ਰਸਤਾਵ ਨੂੰ ਬੋਰਡ ਦੀ ਗਵਰਨਿੰਗ ਬਾਡੀ ਦੀ ਹਾਲ ਹੀ ਵਿੱਚ ਹੋਈ ਮੀਟਿੰਗ ’ਚ ਮਨਜ਼ੂਰੀ ਦੇ...
Advertisement
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਨੇ ਆਪਣੇ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਸਬੰਧਤ ਧਿਰਾਂ ਲਈ ਵਿਸ਼ੇਸ਼ ਕਮਿਊਨਿਟੀ ਰੇਡੀਓ ਸਟੇਸ਼ਨ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ। ਇਸ ਪ੍ਰਸਤਾਵ ਨੂੰ ਬੋਰਡ ਦੀ ਗਵਰਨਿੰਗ ਬਾਡੀ ਦੀ ਹਾਲ ਹੀ ਵਿੱਚ ਹੋਈ ਮੀਟਿੰਗ ’ਚ ਮਨਜ਼ੂਰੀ ਦੇ ਦਿੱਤੀ ਗਈ ਹੈ। ਮੀਟਿੰਗ ਵਿੱਚ ਲਾਇਸੈਂਸ ਲੈਣ ਲਈ ਅਰਜ਼ੀ ਭੇਜਣ ਦਾ ਫ਼ੈਸਲਾ ਵੀ ਕੀਤਾ ਗਿਆ ਸੀ। ਬੋਰਡ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਅਗਲੇ ਛੇ ਮਹੀਨਿਆਂ ਵਿੱਚ ਮਾਹਿਰਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਬੋਰਡ ਵੱਲੋਂ ਇਸ ਪ੍ਰਾਜੈਕਟ ਨਾਲ ਜੁੜੇ ਵਿੱਤੀ ਪਹਿਲੂਆਂ ’ਤੇ ਵੀ ਕੰਮ ਕੀਤਾ ਜਾ ਰਿਹਾ ਹੈ। ਸੀਬੀਐੱਸਈ ਇਸ ਤੋਂ ਪਹਿਲਾਂ ‘ਸ਼ਿਕਸ਼ਾ ਵਾਣੀ’ ਨਾਂ ਦਾ ਪੋਡਕਾਸਟ ਚਲਾ ਰਿਹਾ ਹੈ, ਜੋ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਖ-ਵੱਖ ਵਿਸ਼ਿਆਂ ’ਤੇ ਆਡੀਓ ਸਮੱਗਰੀ ਪ੍ਰਦਾਨ ਕਰਦਾ ਹੈ।
Advertisement
Advertisement