DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੀਡੀਐੱਸ ਤੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਵੱਲੋਂ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ

CDS Anil Chauhan, tri-services chiefs brief Prez Murmu on Operation Sindoor
  • fb
  • twitter
  • whatsapp
  • whatsapp
featured-img featured-img
ਰਾਸ਼ਟਰਪਤੀ ਦਰੋਪਦੀ ਮੁਰਮੂ ਸੀਡੀਐੱਸ ਤੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਨਾਲ ਮੀਟਿੰਗ ਕਰਦੇ ਹੋਏ। ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 14 ਮਈ

ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐਸ) ਜਨਰਲ ਅਨਿਲ ਚੌਹਾਨ ਤੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਨੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਦੇਸ਼ ਦੇ ਸਿਖਰਲੇ ਫੌਜੀ ਅਧਿਕਾਰੀਆਂ ਵੱਲੋਂ ਮੁਰਮੂ ਨੂੰ Operation Sindoor ਬਾਰੇ ਜਾਣਕਾਰੀ ਦਿੱਤੀ। ਭਾਰਤ ਨੇ ਪਹਿਲਗਾਮ ਦਹਿਸ਼ਤੀ ਹਮਲੇ ਦੀ ਜਵਾਬੀ ਕਾਰਵਾਈ ਵਜੋਂ Operation Sindoor ਤਹਿਤ 6 ਤੇ 7 ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਦਹਿਸ਼ਤੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ।

Advertisement

ਰਾਸ਼ਟਰਪਤੀ ਭਵਨ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਅਨਿਲ ਚੌਹਾਨ, ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ, ਹਵਾਈ ਸੈਨਾ ਮੁਖੀ ਏਪੀ ਸਿੰਘ ਤੇ ਜਲਸੈਨਾ ਮੁਖੀ ਐਡਮਿਰਲ ਡੀ.ਕੇ.ਤ੍ਰਿਪਾਠੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲ ਕੇ ਉਨ੍ਹਾਂ ਨੂੰ Operation Sindoor ਬਾਰੇ ਸੰਖੇਪ ਜਾਣਕਾਰੀ ਦਿੱਤੀ।’’ ਬਿਆਨ ਵਿਚ ਕਿਹਾ ਗਿਆ ਕਿ ਰਾਸ਼ਟਰਪਤੀ ਮੁਰਮੂ ਨੇ ਹਥਿਆਰਬੰਦ ਬਲਾਂ ਦੀ ਬਹਾਦਰੀ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ। -ਪੀਟੀਆਈ

Advertisement
×