ਟ੍ਰਿਬਿਊਨ ਨਿਊਜ਼ ਸਰਵਿਸ
ਜੰਮੂ, 1 ਅਗਸਤ
ਅੱਜ ਕੰਟਰੋਲ ਰੇਖਾ ’ਤੇ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਬਾਲਕੋਟ ਵਿੱਚ ਪਾਕਿਸਤਾਨੀ ਫੌਜ ਵੱਲੋਂ ਕੀਤੀ ਗੋਲੀਬਾਰੀ ਵਿੱਚ ਭਾਰਤੀ ਫੌਜ ਦਾ ਜਵਾਨ ਸ਼ਹੀਦ ਹੋ ਗਿਆ। ਰੱਖਿਆ ਬੁਲਾਰੇ ਲੈਫਟੀਨੈਂਟ ਕਰਨਲ ਦਵਿੰਦਰ ਆਨੰਦ ਨੇ ਫੌਜੀ ਦੀ ਸ਼ਹਾਦਤ ਦੀ ਪੁਸ਼ਟੀ ਕੀਤੀ ਹੈ। ਸ਼ਹੀਦ ਜਵਾਨ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਦਾ ਰੋਹਿਨ ਕੁਮਾਰ ਸੀ।