ਬਲੀਆ: ਉੱਤਰ ਪ੍ਰਦੇਸ਼ ਭਾਜਪਾ ਵਰਕਿੰਗ ਕਮੇਟੀ ਦੇ ਮੈਂਬਰ ਰਾਮ ਇਕਬਾਲ ਸਿੰਘ ਨੇ ਕਿਹਾ ਹੈ ਕਿ ਕੇਂਦਰ ਨੇ ਨਵੇਂ ਖੇਤੀ ਕਾਨੂੰਨ ਲਾਗੂ ਕਰਨ ਤੋਂ ਪਹਿਲਾਂ ਜੇਕਰ ਕਿਸਾਨਾਂ ਨਾਲ ਸਲਾਹ ਕੀਤੀ ਹੁੰਦੀ ਤਾਂ ਕੋਈ ਅੰਦੋਲਨ ਨਹੀਂ ਹੋਣਾ ਸੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਖੇਤੀ ਕਾਨੂੰਨ ਬਣਾਉਣ ਤੋਂ ਪਹਿਲਾਂ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕਰਨਾ ਚਾਹੀਦਾ ਸੀ। ਸਾਬਕਾ ਵਿਧਾਇਕ ਨੇ ਕਿਹਾ ਕਿ ਕਿਸਾਨਾਂ ਨੂੰ ਫਸਲ ’ਤੇ ਐੱਮਐੱਸਪੀ ਨਾ ਦੇਣਾ ਅਪਰਾਧ ਹੋਣਾ ਚਾਹੀਦਾ ਹੈ। ਉਸ ਨੇ ਕਿਹਾ ਕਿ ਡੀਜ਼ਲ ਅਤੇ ਖਾਦਾਂ ਦੀਆਂ ਕੀਮਤਾਂ ’ਚ ਵਾਧੇ ਨੂੰ ਦੇਖਦਿਆਂ ਐੱਮਐੱਸਪੀ ’ਚ ਵਾਧਾ ਸਹੀ ਨਹੀਂ ਹੈ ਅਤੇ ਕਿਸਾਨਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ।
-ਪੀਟੀਆਈ