ਕੇਂਦਰ ਵੱਲੋਂ ਮੁਫ਼ਤ ਰਾਸ਼ਨ ਸਕੀਮ ਵਿੱਚ ਤਿੰਨ ਮਹੀਨਿਆਂ ਦਾ ਵਾਧਾ : The Tribune India

ਕੇਂਦਰ ਵੱਲੋਂ ਮੁਫ਼ਤ ਰਾਸ਼ਨ ਸਕੀਮ ਵਿੱਚ ਤਿੰਨ ਮਹੀਨਿਆਂ ਦਾ ਵਾਧਾ

ਤਿਉਹਾਰੀ ਸੀਜ਼ਨ ਅਤੇ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਫ਼ੈਸਲਾ

ਕੇਂਦਰ ਵੱਲੋਂ ਮੁਫ਼ਤ ਰਾਸ਼ਨ ਸਕੀਮ ਵਿੱਚ ਤਿੰਨ ਮਹੀਨਿਆਂ ਦਾ ਵਾਧਾ

ਫਾਈਲ ਫੋਟੋ।

ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 28 ਸਤੰਬਰ

ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਸਕੀਮ (ਪੀਐੱਮਜੀਕੇਏਵਾਈ) ਦੀ ਮਿਆਦ ਵਿੱਚ ਤਿੰਨ ਮਹੀਨਿਆਂ ਦਾ ਵਾਧਾ ਕਰ ਦਿੱਤਾ ਹੈ। ਇਸ ਸਕੀਮ ਤਹਿਤ ਦੇਸ਼ ਦੇ 80 ਕਰੋੜ ਗ਼ਰੀਬਾਂ ਨੂੰ ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਦੀ ਮਿਆਦ ਸ਼ੁੱਕਰਵਾਰ ਨੂੰ ਖ਼ਤਮ ਹੋ ਰਹੀ ਸੀ। ਸਰਕਾਰ ਨੇ ਫ਼ੈਸਲਾ ਦੇਸ਼ ਵਿੱਚ ਵਧ ਰਹੀ ਮਹਿੰਗਾਈ ਤੇ ਅਗਾਮੀ ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੀਆਂ ਅਹਿਮ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੋਈ ਕੈਬਨਿਟ ਦੀ ਮੀਟਿੰਗ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਇਸ ਸਕੀਮ ਤਹਿਤ 80 ਕਰੋੜ ਗ਼ਰੀਬਾਂ ਨੂੰ ਹਰ ਮਹੀਨੇ ਪੰਜ ਕਿਲੋ ਕਣਕ ਅਤੇ ਚੌਲ ਮੁਫ਼ਤ ਮੁਹੱਈਆ ਕਰਵਾਏ ਜਾਂਦੇ ਹਨ। ਇਸ ਦੀ ਮਿਆਦ ਸ਼ੁੱਕਰਵਾਰ ਨੂੰ ਖ਼ਤਮ ਹੋ ਰਹੀ ਸੀ। ਹੁਣ ਇਹ ਸਕੀਮ 31 ਦਸੰਬਰ ਤੱਕ ਚੱਲੇਗੀ।’’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁਰੰਗਾਂ ਦਾ ਦੇਸ਼ ਨੌਰਵੇ

ਸੁਰੰਗਾਂ ਦਾ ਦੇਸ਼ ਨੌਰਵੇ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ