ਨਵੀਂ ਦਿੱਲੀ: ਕੇਂਦਰ ਨੇ ਅੱਜ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ 15 ਮਈ ਤੋਂ ਅਮਲ ’ਚ ਆਉਣ ਵਾਲੀ ਵੱਟਸਐਪ ਦੀ ਨਵੀਂ ਨਿੱਜਤਾ ਨੀਤੀ ਦੀ ਵੱਡੇ ਪੱਧਰ ’ਤੇ ਪੜਤਾਲ ਕੀਤੀ ਜਾ ਰਹੀ ਹੈ ਅਤੇ ਸਰਕਾਰ ਇਸ ਮੁੱਦੇ ’ਤੇ ਉਸ ਤੋਂ ਕੁਝ ਸਪੱਸ਼ਟੀਕਰਨ ਮੰਗ ਰਹੀ ਹੈ। ਜਸਟਿਸ ਸੰਜੀਵ ਸਚਦੇਵਾ ਨੇ ਇਸ ਦਲੀਲ ਦਾ ਨੋਟਿਸ ਲੈਂਦਿਆਂ ਇਸ ਕੰਮ ਲਈ ਕੇਂਦਰ ਨੂੰ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਅਤੇ ਮਾਮਲੇ ਦੀ ਸੁਣਵਾਈ ਲਈ ਅਗਲੇ ਤਾਰੀਕ 19 ਅਪਰੈਲ ਤੈਅ ਕਰਦਿਆਂ ਇਸ ਬਾਰੇ ਰਿਪੋਰਟ ਦਾਖਲ ਕਰਨ ਨੂੰ ਕਿਹਾ ਹੈ। -ਪੀਟੀਆਈ