ਨਵੀਂ ਦਿੱਲੀ, 1 ਅਕਤੂਬਰ
ਕੇਂਦਰ ਨੇ ਕੇਰਲ ਵਿੱਚ ਰਾਸ਼ਟਰੀ ਸੋਇਮਸੇਵਕ ਸੰਘ (ਆਰਐੱਸਐੱਸ) ਦੇ ਪੰਜ ਆਗੂਆਂ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ। ਇਹ ਫੈਸਲਾ ਉਨ੍ਹਾਂ ‘ਤੇ ਹਮਲੇ ਦੇ ਸੰਭਾਵਿਤ ਖਤਰੇ ਦੇ ਮੱਦੇਨਜ਼ਰ ਲਿਆ ਗਿਆ ਹੈ। ਸੂਤਰਾਂ ਨੇ ਕਿਹਾ ਕਿ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਪਾਪੂਲਰ ਫਰੰਟ ਆਫ ਇੰਡੀਆ (ਪੀਐੱਫਆਈ) ਖਿਲਾਫ ਹਾਲ ਹੀ ਵਿੱਚ ਮਾਰੇ ਛਾਪਿਆਂ ਦੌਰਾਨ ਬਰਾਮਦ ਹੋਏ ਦਸਤਾਵੇਜ਼ਾਂ ਤੋਂ ਪਤਾ ਲੱਗਦਾ ਹੈ ਕਿ ਇਹ ਆਗੂ ਪੀਐੱਫਆਈ ਦੇ ਨਿਸ਼ਾਨੇ ‘ਤੇ ਹਨ।