ਨਵੀਂ ਦਿੱਲੀ, 4 ਨਵੰਬਰ
ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਹਾ ਹੈ ਕਿ ਪਰਾਲੀ ਸਾੜਨ ਦਾ ਵਿਸ਼ਾ ਸਿਆਸੀ ਨਹੀਂ ਹੈ ਪਰ ਸੂਬਾ ਸਰਕਾਰਾਂ ਇਸ ਨੂੰ ਰੋਕਣ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਰਾਜਾਂ ਨੂੰ ਪੈਸਾ ਅਤੇ ਮਸ਼ੀਨਾਂ ਦੇਣ ਦੇ ਬਾਵਜੂਦ ਪਰਾਲੀ ਸਾੜਨ ਦੀਆਂ ਘਟਨਾਵਾਂ ਵਧ ਰਹੀਆਂ ਹਨ, ਜੋ ਚਿੰਤਾ ਦਾ ਵਿਸ਼ਾ ਹੈ।