ਨਵੀਂ ਦਿੱਲੀ, 23 ਅਪਰੈਲ
ਕੇਂਦਰ ਸਰਕਾਰ ਨੇ ਯੂਕਰੇਨ-ਰੂਸ ਜੰਗ ਤੇ ਦਿੱਲੀ ਦੰਗਿਆਂ ਦੀ ਟੈਲੀਵਿਜ਼ਨ ਕਵਰੇਜ ‘ਤੇ ਸਖ਼ਤ ਇਤਰਾਜ਼ ਕੀਤਾ ਹੈ। ਸਰਕਾਰ ਨੇ ਚੈਨਲਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਲਈ ‘ਸਖ਼ਤ ਹਦਾਇਤਾਂ ਕੀਤੀਆਂ ਹਨ। ਸਰਕਾਰ ਨੇ ਟੀਵੀ ਚੈਨਲਾਂ ਨੂੰ ਕੇਬਲ ਟੀਵੀ ਨੈੱਟਵਰਕ (ਰੈਗੂਲੇਸ਼ਨ) ਐਕਟ ਦੀ ਉਲੰਘਣਾ ਕਰਨ ਵਾਲੀ ਸਮੱਗਰੀ ਦਾ ਪ੍ਰਸਾਰਨ ਤੁਰੰਤ ਬੰਦ ਕਰਨ ਲਈ ਕਿਹਾ ਹੈ।