ਨਵੀਂ ਦਿੱਲੀ, 16 ਅਗਸਤ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਸਰਕਾਰ ਵਿਸ਼ੇਸ਼ਤਾ ਦੀ ਅਪਣਾ ਕੇ ਪੂਰੇ ਭਾਰਤ ਵਿੱਚ ਸਕੂਲੀ ਸਿੱਖਿਆ ਅਤੇ ਸਿਹਤ ਸਹੂਲਤਾਂ ਵਿੱਚ ਸੁਧਾਰ ਕਰੇ ਤਾਂ ਜੋ ਭਾਰਤ ਨੂੰ ਦੁਨੀਆ ਦਾ ਨੰਬਰ ਇੱਕ ਦੇਸ਼ ਬਣਾਇਆ ਜਾ ਸਕੇ। ਉਨ੍ਹਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਮੁਫਤ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ‘ਮੁਫ਼ਤ ਕੀ ਰਿਓੜੀ’ ਨਾ ਕਹੇ।