ਮੁੰਬਈ: ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਅਜੀਤ ਪਵਾਰ ਨੇ ਅੱਜ ਕਿਹਾ ਕਿ ਕੁਦਰਤੀ ਆਫ਼ਤਾਂ ਨਾਲ ਸਿੱਝਣ ਲਈ ਵਿੱਤੀ ਮਦਦ ਮੁਹੱਈਆ ਕਰਨ ਮੌਕੇ ਕੇਂਦਰ ਸਰਕਾਰ ਨੂੰ ਸੂਬਿਆਂ ਵਿਚਾਲੇ ਪੱਖਪਾਤ ਨਹੀਂ ਕਰਨਾ ਚਾਹੀਦਾ। ਰਾਹਤ ਤੇ ਮੁੜ ਵਸੇਬੇ ਸਬੰਧੀ ਰਾਜ ਮੰਤਰੀ ਵਿਜੈ ਵੇਦੱਤੀਵਰ ਨੇ ਦਾਅਵਾ ਕੀਤਾ ਸੀ ਕਿ ਇਸ ਸਾਲ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਤੋਂ 7700 ਕਰੋੜ ਦੀ ਵਿੱਤੀ ਮਦਦ ਮੰਗੀ ਸੀ ਪਰ ਕੇਂਦਰ ਨੇ 1100 ਕਰੋੜ ਦੀ ਰਾਸ਼ੀ ਮਨਜ਼ੂਰ ਕੀਤੀ। ਇਸ ਤੋਂ ਬਾਅਦ ਅੱਜ ਪਵਾਰ ਦਾ ਬਿਆਨ ਆਇਆ ਹੈ। ਪਵਾਰ ਨੇ ਕਿਹਾ, ‘ਕੁਦਰਤੀ ਆਫ਼ਤਾਂ ਦੇ ਮਾਰੇ ਲੋਕਾਂ ਦੀ ਮਦਦ ਕਰਨ ਵੇਲੇ ਕੇਂਦਰ ਸਰਕਾਰ ਨੂੰ ਸੂਬਿਆਂ ਵਿਚਾਲੇ ਪੱਖਪਾਤ ਨਹੀਂ ਕਰਨਾ ਚਾਹੀਦਾ। -ਪੀਟੀਆਈ