ਚੰਦਰਪੁਰ: ਮਹਾਰਾਸ਼ਟਰ ਦੇ ਮੰਤਰੀ ਜੈਅੰਤ ਪਾਟਿਲ ਨੇ ਅੱਜ ਕਿਹਾ ਕਿ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦਾ ਬਚਾਅ ਕੋਈ ਵੀ ਨਹੀਂ ਕਰ ਰਿਹਾ, ਪਰ ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਮੀਡੀਆ ਨਾਲ ਗੱਲਬਾਤ ਕਰਦਿਆਂ ਐਨਸੀਪੀ ਆਗੂ ਪਾਟਿਲ ਨੇ ਕੇਂਦਰ ਨੂੰ ਬੇਨਤੀ ਕੀਤੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਬਾਰੇ ਸੋਚੇ। ਮੰਤਰੀ ਨੇ ਕਿਹਾ ਕਿ ‘ਇਹ ਦੇਖਿਆ ਜਾ ਸਕਦਾ ਹੈ ਕਿ ਕਿਸਾਨਾਂ ਦਾ ਅੰਦੋਲਨ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। 26 ਜਨਵਰੀ ਨੂੰ ਹੋਈ ਹਿੰਸਾ ਬਿਲਕੁਲ ਠੀਕ ਨਹੀਂ ਸੀ, ਪਰ ਕਿਸਾਨਾਂ ਦੀਆਂ ਮੰਗਾਂ ਦੀ ਸਰਕਾਰ ਨੂੰ ਅਣਦੇਖੀ ਨਹੀਂ ਕਰਨੀ ਚਾਹੀਦੀ।’ -ਪੀਟੀਆਈ