ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਮੈਮੋਰੰਡਮ ਜਾਰੀ ਕਰਦਿਆਂ 30 ਦਿਨਾਂ ਵਿੱਚ ਜਵਾਬ ਮੰਗਿਆ, ਪੈਨਸ਼ਨ ਜਾਂ ਗਰੈਚੁਟੀ ਨੂੰ ਮੁਕੰਮਲ ਜਾਂ ਅੰਸ਼ਕ ਰੂਪ ਵਿੱਚ ਰੋਕਣ ਦੀ ਚਿਤਾਵਨੀ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਨਵੀਂ ਦਿੱਲੀ, 21 ਜੂਨ

ਕੇਂਦਰ ਸਰਕਾਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆਏ ਖ਼ਿਲਾਫ਼ ਕਥਿਤ ਬਦਸਲੂਕੀ ਤੇ ਦੁਰਵਿਹਾਰ ਲਈ ਪ੍ਰਮੁੱਖ ਅਨੁਸ਼ਾਸਨੀ ਕਾਰਵਾਈ ਵਿੱਢ ਦਿੱਤੀ ਹੈ। ਮੌਜੂਦਾ ਸਮੇਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਸਲਾਹਕਾਰ ਅਲਪਨ ਨੂੰ ਅਮਲਾ ਤੇ ਸਿਖਲਾਈ ਵਿਭਾਗ (ਡੀਓਪੀਟੀ) ਵੱਲੋਂ ਭੇਜੇ ਮੈਮੋਰੰਡਮ ਦਾ ਜਵਾਬ ਦੇਣ ਲਈ 30 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਮੈਮੋਰੰਡਮ ਵਿੱਚ ਅਲਪਨ ’ਤੇ ਲਾੲੇ ਦੋਸ਼ਾਂ ਦਾ ਵੀ ਜ਼ਿਕਰ ਹੈ ਤੇ ਸਾਬਕਾ ਮੁੱਖ ਸਕੱਤਰ ਨੂੰ ਵੱਡਾ ਜੁਰਮਾਨਾ ਲਾਉਣ ਦੀ ਚਿਤਾਵਨੀ ਵੀ ਦਿੱਤੀ ਗਈ ਹੈ, ਜਿਸ ਤਹਿਤ ਉਨ੍ਹਾਂ ਦੀ ਪੈਨਸ਼ਨ ਜਾਂ ਗਰੈਚੁਟੀ ਜਾਂ ਫਿਰ ਦੋਵੇਂ, ਮੁਕੰਮਲ ਜਾਂ ਅੰਸ਼ਕ ਰੂਪ ਵਿੱਚ ਰੋਕੇ ਜਾ ਸਕਦੇ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All