ਸ੍ਰੀਨਗਰ, 27 ਜੁਲਾਈ
ਪੀਪਲਜ਼ ਡੈਮੋਕ੍ਰੈਟਿਕ ਪਾਰਟੀ (ਪੀਡੀਪੀ) ਪ੍ਰਧਾਨ ਮਹਬਿੂਬਾ ਮੁਫ਼ਤੀ ਨੇ ਅੱਜ ਇੱਥੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਲੋਕਤੰਤਰ ਦੇ ਚੌਥੇ ਥੰਮ੍ਹ ਪੱਤਰਕਾਰੀ ਨੂੰ ਕੁਚਲਣਾ ਚਾਹੁੰਦੀ ਹੈ। ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਬਿੂਬਾ ਮੁਫ਼ਤੀ ਨੇ ਟਵੀਟ ਕਰਦਿਆਂ ਕਿਹਾ, ‘‘ਲੋਕਤੰਤਰ ਵਿੱਚ ਪੱਤਰਕਾਰਾਂ ਦੀ ਭੂਮਿਕਾ ’ਤੇ ਸੀਜੇਆਈ ਦੀ ਟਿੱਪਣੀ ਤੋਂ ਤੁਰੰਤ ਬਾਅਦ ਆਕਾਸ਼ ਹਸਨ ਨੂੰ ਵਿਦੇਸ਼ ਯਾਤਰਾ ਕਰਨ ਤੋਂ ਰੋਕ ਦਿੱਤਾ ਗਿਆ। ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਭਾਰਤ ਸਰਕਾਰ ਸੱਚ ਨੂੰ ਬਰਦਾਸ਼ਤ ਨਾ ਕਰ ਸਕਣ ਕਾਰਨ ਲੋਕਤੰਤਰ ਦੀ ਰੀੜ ਦੀ ਹੱਡੀ ਅਤੇ ਚੌਥੇ ਥੰਮ੍ਹ ਨੂੰ ਕੁਚਲਣਾ ਚਾਹੁੰਦੀ ਹੈ।’’ -ਪੀਟੀਆਈ