ਸ੍ਰੀਨਗਰ: ਸੀਪੀਆਈ(ਐੱਮ) ਆਗੂ ਮੁਹੰਮਦ ਯੂਸਫ਼ ਤਰੀਗਾਮੀ ਨੇ ਅੱਜ ਕਿਹਾ ਕਿ ਜੰਮੂ ਕਸ਼ਮੀਰ ਨਾਲ ਸਬੰਧਾਂ ਨੂੰ ਮੁੜ ਲੀਹ ’ਤੇ ਲਿਆਉਣ ਲਈ ਉਸ ਨੂੰ ਪੂਰਨ ਰਾਜ ਦਾ ਦਰਜਾ ਦੇਣਾ ਤੇ ਮੁਕੰਮਲ ਖ਼ੁਦਮੁਖ਼ਤਿਆਰੀ ਦੇ ਨਾਲ ਲੋਕਤੰਤਰ ਦੀ ਮੁੜ ਬਹਾਲੀ ਕਰਨਾ ਹੀ ਇੱਕੋ-ਇੱਕ ਰਾਹ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦਿੰਦੀ ਧਾਰਾ 370 ਖ਼ਤਮ ਕਰ ਕੇ ਸੰਵਿਧਾਨ ਨੂੰ ਕਮਜ਼ੋਰ ਕੀਤਾ ਹੈ। ਭਾਜਪਾ ਸਰਕਾਰ ਨੇ ਨਾ ਸਿਰਫ਼ ਸੰਵਿਧਾਨ ਦੇ ਬੁਨਿਆਦੀ ਢਾਂਚੇ ਨੂੰ, ਸਗੋਂ ਜੰਮੂ ਕਸ਼ਮੀਰ ਅਤੇ ਕੇਂਦਰ ਦਰਮਿਆਨ ਸਬੰਧਾਂ ਨੂੰ ਵੀ ਕਮਜ਼ੋਰ ਕੀਤਾ ਹੈ। -ਪੀਟੀਆਈ