ਲਖਨਊ, 9 ਅਕਤੂਬਰ
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਅੱਜ ਕਿਹਾ ਕਿ ਉੱਤਰ ਪ੍ਰਦੇਸ਼ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਜੇਕਰ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਕੇਂਦਰ ਤੇ ਸੂਬਾ ਸਰਕਾਰ ਦੀਆਂ ਯੋਜਨਾਵਾਂ ਨੂੰ ਰੋਕਿਆ ਨਹੀਂ ਜਾਵੇਗਾ ਬਲਕਿ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਵਾਇਆ ਜਾਵੇਗਾ। ਬਸਪਾ ਦੇ ਸੰਸਥਾਪਕ ਕਾਂਸ਼ੀ ਰਾਮ ਦੇ 15ਵੇਂ ਪ੍ਰੀਨਿਰਵਾਣ ਦਿਵਸ ਮੌਕੇ ਕਾਂਸ਼ੀ ਰਾਮ ਯਾਦਗਾਰ ਵਿਖੇ ਕਰਵਾਈ ਗਈ ਸ਼ਰਧਾਂਜਲੀ ਸਭਾ ਵਿਚ ਮਾਇਆਵਤੀ ਨੇ ਕਿਹਾ ਕਿ ਜਨਤਾ ਉੱਤਰ ਪ੍ਰਦੇਸ਼ ਵਿਚ ਸੱਤਾ ਤਬਦੀਲੀ ਦਾ ਮਨ ਬਣਾ ਚੁੱਕੀ ਹੈ। ਉਨ੍ਹਾਂ ਕਾਂਸ਼ੀ ਰਾਮ ਨੂੰ ਭਾਰਤ ਰਤਨ ਦੇਣ ਦੀ ਮੰਗ ਵੀ ਕੀਤੀ। -ਪੀਟੀਆਈ