ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕਿਸਾਨਾਂ ਦਾ ਮੱਥਾ ਕੌਮਾਂਤਰੀ ਸੰਸਥਾਵਾਂ ਨਾਲ ਲੱਗਾ: ਉਗਰਾਹਾਂ

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 19 ਜਨਵਰੀ

ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਘੋਲ ਵਿੱਚ ਸ਼ਾਮਲ ਪੰਜਾਬ ਤੇ ਹਰਿਆਣਾ ਦੇ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਸੰਸਾਰੀਕਰਨ, ਉਦਾਰੀਕਰਨ ਤੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰ ਕੇ ਤੇ ਖੇਤੀ ਖੇਤਰ ਤੋਂ ਇਲਾਵਾ ਜਲ, ਜੰਗਲ, ਸਿੱਖਿਆ, ਬਿਜਲੀ ਤੇ ਰੇਲਵੇ ਸਮੇਤ ਦੇਸ਼ ਦੇ ਅਮੀਰ ਕੁਦਰਤੀ ਸਰੋਤਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਕੇ ਦੇਸ਼ ਨੂੰ ਗਹਿਣੇ ਰੱਖ ਰਹੀ ਹੈ। ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸਾਨਾਂ ਦਾ ਮੱਥਾ ਸਿਰਫ਼ ਮੋਦੀ ਹਕੂਮਤ ਨਾਲ ਹੀ ਨਹੀਂ, ਸਗੋਂ ਸੰਸਾਰ ਵਪਾਰ ਸੰਸਥਾ ਤੇ ਕੌਮਾਂਤਰੀ ਮੁਦਰਾ ਕੋਸ਼ ਵਰਗੀਆਂ ਸਾਮਰਾਜੀ ਵਿੱਤੀ ਸੰਸਥਾਵਾਂ ਨਾਲ ਲੱਗਿਆ ਹੈ। ਇਸ ਲਈ ਲੰਮਾ ਦਮ ਰੱਖ ਕੇ ਤੇ ਵਿਸ਼ਾਲ ਲੋਕਾਈ ਨੂੰ ਸੰਘਰਸ਼ ਦੇ ਮੈਦਾਨ ’ਚ ਲਿਆਉਣਾ ਅਣਸਰਦੀ ਲੋੜ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All