ਨਵੀਂ ਦਿੱਲੀ, 29 ਜੁਲਾਈ
ਸੈਂਟਰਲ ਵਿਸਟਾ ਪ੍ਰਾਜੈਕਟ ਲਈ ਵਾਤਾਵਰਨ ਕਲੀਅਰੈਂਸ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਨੇ ਨਵੇਂ ਸਿਰੇ ਤੋਂ ਅਰਜ਼ੀ ਦਾਖ਼ਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਪ੍ਰਾਜੈਕਟ ਤਹਿਤ ਲੁਟੀਅਨਜ਼ ਦਿੱਲੀ ’ਚ ਰਾਸ਼ਟਰਪਤੀ ਭਵਨ ਤੋਂ ਇੰਡੀਆ ਗੇਟ ਦੇ ਤਿੰਨ ਕਿਲੋਮੀਟਰ ਦੇ ਘੇਰੇ ਅੰਦਰ ਨਵੇਂ ਸੰਸਦ ਭਵਨ ਅਤੇ ਹੋਰ ਸਰਕਾਰੀ ਇਮਾਰਤਾਂ ਦੀ ਉਸਾਰੀ ਕੀਤੀ ਜਾਣੀ ਹੈ। ਜਸਟਿਸ ਏ ਐੱਮ ਖਾਨਵਿਲਕਰ, ਦਿਨੇਸ਼ ਮਹੇਸ਼ਵਰੀ ਅਤੇ ਸੰਜੀਵ ਖੰਨਾ ਦੇ ਬੈਂਚ ਨੇ ਸੀਨੀਅਰ ਵਕੀਲ ਸ਼ਿਆਮ ਦੀਵਾਨ ਨੂੰ ਹਫ਼ਤੇ ਦੇ ਅੰਦਰ ਨਵੀਂ ਅਰਜ਼ੀ ਦਾਖ਼ਲ ਕਰਨ ਦਾ ਸਮਾਂ ਦਿੱਤਾ ਹੈ। ਅਰਜ਼ੀ ਦਾਖ਼ਲ ਹੋਣ ਮਗਰੋਂ ਕੇਂਦਰ ਸਰਕਾਰ ਹਫ਼ਤੇ ਦੇ ਅੰਦਰ ਇਸ ਦਾ ਜਵਾਬ ਦੇਵੇਗੀ। ਸਿਖਰਲੀ ਅਦਾਲਤ ਨੇ ਕੇਸ ਦੀ ਸੁਣਵਾਈ 17 ਅਗਸਤ ਲਈ ਨਿਰਧਾਰਤ ਕਰ ਦਿੱਤੀ ਹੈ। -ਪੀਟੀਆਈ