ਨਵੀਂ ਦਿੱਲੀ, 29 ਜੂਨ
ਸੁਪਰੀਮ ਕੋਰਟ ਨੇ ਵਿਸ਼ਵਵਿਆਪੀ ਮਹਾਮਾਰੀ ਕਾਰਨ ‘ਸੈਂਟਰਲ ਵਿਸਟਾ’ ਦੇ ਨਿਰਮਾਣ ਕਾਰਜ ਨੂੰ ਰੋਕਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ਨੂੰ ਰੱਦ ਕਰਨ ਦੇ ਦਿੱਲੀ ਹਾਈ ਕੋਰਟ ਦੇ ਹੁਕਮ ਖ਼ਿਲਾਫ਼ ਅਪੀਲ ਖਾਰਜ ਕਰ ਦਿੱਤੀ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਹਾਈ ਕੋਰਟ ਦੇ ਹੁਕਮ ਵਿੱਚ ਕੋਈ ਦਖਲ ਨਹੀਂ ਦੇਵੇਗੀ।