ਸੀਈਓ ਦਫ਼ਤਰ ਨੇ ਪੰਜਾਬ ’ਚ SIR ਤੋਂ ਕੀਤਾ ਇਨਕਾਰ
ਟ੍ਰਿਬਿਊਨ ਵੱਲੋਂ ਇਸ ਗੱਲ ਦੀ ਪੁਸ਼ਟੀ ਕਰਨ ਤੋਂ ਬਾਅਦ ਕਿ ਪੰਜਾਬ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੇ ਵਿਸ਼ੇਸ਼ ਵਿਆਪਕ ਸੁਧਾਈ (SIR) ਅਨੁਸਾਰ ਵੋਟਰ ਡੇਟਾ ਨੂੰ ਸੋਧਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਧਿਕਾਰੀਆਂ ਨੇ ਇਸ ਤੋਂ ਇਨਕਾਰ ਕਰ ਦਿੱਤਾ।
ਪੰਜਾਬ ਵਿੱਚ ਵੋਟਰ ਸੂਚੀਆਂ ਦੇ ਐਸਆਈਆਰ ਲਈ ਪਹਿਲਾਂ ਤੋਂ ਹੀ ਚੱਲ ਰਹੇ ਪ੍ਰਕੀਰਿਆ ਨਾਲ ਸਬੰਧਤ ਰਿਪੋਰਟ ਤੋਂ ਬਾਅਦ ਮੁੱਖ ਚੋਣ ਅਧਿਕਾਰੀ (ਸੀਈਓ) ਦੇ ਦਫ਼ਤਰ ਨੇ ਇੰਨ੍ਹਾਂ ਰਿਪੋਰਟਾਂ ਤੋਂ ਦੂਰੀ ਬਣਾ ਲਈੱ। ਹਾਲਾਂਕਿ ਟ੍ਰਿਬਿਊਨ ਕੋਲ ਮੌਜੂਦ ਦਸਤਾਵੇਜ਼ਾਂ ਤੋਂ ਸਪੱਸ਼ਟ ਤੌਰ ’ਤੇ ਪਤਾ ਲੱਗਦਾ ਹੈ ਕਿ ਚੋਣ ਕਮਿਸ਼ਨ ਨੇ ਇਸ ਮੁੱਦੇ ’ਤੇ ਵਿਸਥਾਰ ਨਾਲ ਚਰਚਾ ਕੀਤੀ,ਜਿਸ ਤੋਂ ਬਾਅਦ ਇਸ ਮਹੀਨੇ ਦੇ ਸ਼ੁਰੂ ਵਿੱਚ ਹੜ੍ਹ ਪ੍ਰਭਾਵਿਤ ਪੰਜਾਬ ਵਿੱਚ ਵਿਸ਼ੇਸ਼ ਵਿਆਪਕ ਸੁਧਾਈ ( SIR) ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ ।
ਇੱਕ ਅਧਿਕਾਰਤ ਪੱਤਰ ਤੋਂ ਪਤਾ ਚੱਲਦਾ ਹੈ ਕਿ ਬਹੁਤ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੇ ਪਹਿਲਾਂ ਹੀ ਬਲਾਕ-ਪੱਧਰੀ ਅਧਿਕਾਰੀਆਂ ਨੂੰ 2003 ਦੀ ਵੋਟਰ ਸੂਚੀ (ਜਦੋਂ ਆਖ਼ਰੀ ਐਸ.ਆਈ.ਆਰ ਕੀਤੀ ਗਈ ਸੀ) ਦੀ ਮੌਜੂਦਾ ਸੂਚੀ ਨਾਲ ਤੁਲਨਾ ਕਰਨ ਤੋਂ ਬਾਅਦ ਨਵੀਂ ਵੋਟਰ ਸੂਚੀ ਤਿਆਰ ਕਰਨ ਲਈ ਲਿਖਿਆ ਹੈ।
ਚੋਣ ਕਮਿਸ਼ਨ ਨੇ ਹੜ੍ਹ ਪ੍ਰਭਾਵਿਤ ਪੰਜਾਬ ਵਿੱਚ SIR ਲਈ ਚੋਣ ਪ੍ਰਕਿਰਿਆ ਸ਼ੁਰੂ ਕੀਤੀ, ਮੁੱਖ ਚੋਣ ਅਧਿਕਾਰੀ ਨੇ ਵੋਟਰ ਸੂਚੀਆਂ ਦੇ ਅੱਪਡੇਟ ਦੇ ਆਦੇਸ਼ ਦਿੱਤੇ।
ਇਸ ਦੇ ਉਲਟ ਪੰਜਾਬ ਦੇ ਸੀਈਓ ਦਫ਼ਤਰ ਨੇ ਕਿਹਾ ਕਿ ਪੰਜਾਬ ਵਿੱਚ ਵੋਟਰ ਸੂਚੀਆਂ ਦੇ SIR ਲਈ ਸਮਾਂ-ਸਾਰਣੀ ਦਾ ਐਲਾਨ ਭਾਰਤੀ ਚੋਣ ਕਮਿਸ਼ਨ (ECI) ਦੁਆਰਾ ਨਹੀਂ ਕੀਤਾ ਗਿਆ ਅਤੇ ਮੀਡੀਆ ਦੇ ਇੱਕ ਹਿੱਸੇ ਵਿੱਚ ਆਈ ਖ਼ਬਰ ‘ਸਿਰਫ਼ ਅਟਕਲਾਂ ਵਾਲੀ ਹੈ ਅਤੇ ਇਸਨੂੰ ਨਜ਼ਰਅੰਦਾਜ਼ ਕੀਤਾ ਜਾਣਾ ਚਾਹੀਦਾ ਹੈ।’
ਹਾਲਾਂਕਿ, ਉਸੇ ਪ੍ਰੈਸ ਰਿਲੀਜ਼ ਵਿੱਚ ਸੀਈਓ ਦੇ ਬੁਲਾਰੇ ਨੇ ਪੁਸ਼ਟੀ ਕੀਤੀ ਕਿ ਇਸਦੇ ਲਈ ਨਿਰਦੇਸ਼ ਭਾਰਤੀ ਚੋਣ ਕਮਿਸ਼ਨ (ECI) ਦਫਤਰ ਤੋਂ ਆਏ ਸਨ। ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ, ਸਾਰੇ ਸੁੂਬਿਆਂ ਵਿੱਚ ਆਲ ਇੰਡੀਆ ਪੱਧਰ ’ਤੇ ਤਿਆਰੀਆਂ ਚੱਲ ਰਹੀਆਂ ਹਨ ਅਤੇ ਪੰਜਾਬ ਵਿੱਚ ਵੀ ਕੀਤੀਆਂ ਜਾ ਰਹੀਆਂ ਹਨ, ਜਿਸ ਵਿੱਚ ਪਿਛਲੇ SIR ਦੀਆਂ ਵੋਟਰ ਸੂਚੀਆਂ ਅਤੇ ਨਵੀਆਂ ਵੋਟਰ ਸੂਚੀ ਵਿੱਚ ਮੌਜੂਦਾ ਵੋਟਰਾਂ ਦੀ ਤੁਲਨਾ ਸ਼ਾਮਲ ਹੈ।
ਸੀਈਓ ਦਫ਼ਤਰ ਨੇ ਕਿਹਾ ਕਿ ਚੋਣ ਕਮਿਸ਼ਨ ਸੂਬਿਆਂ ਵਿੱਚ ਅਸਲ ਸਮਾਂ-ਸਾਰਣੀ ਦਾ ਐਲਾਨ ਕਰਨ ਤੋਂ ਪਹਿਲਾਂ ਵਿਚਾਰ ਕਰੇਗਾ। ਇਸ ਲਈ ਮੀਡੀਆ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਅਜਿਹੀਆਂ ਕੋਈ ਵੀ ਅਟਕਲਾਂ ਵਾਲੀਆਂ ਖ਼ਬਰਾਂ ਦੇਣ ਤੋਂ ਗੁਰੇਜ਼ ਕਰਨ।
ਜ਼ਿਕਰਯੋਗ ਹੈ ਕਿ ਟ੍ਰਿਬਿਊਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਸੀ ਕਿ ਹੜ੍ਹ ਦੀ ਸਥਿਤੀ ਵਿੱਚ ਸੁਧਾਰ ਹੋਣ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਐਸਆਈਆਰ ਸ਼ੁਰੂ ਕਰਨ ਦੇ ਨਿਰਦੇਸ਼ਾਂ ਦੀ ਉਮੀਦ ਕਰਦੇ ਹੋਏ, ਪੰਜਾਬ ਦੇ ਸੀਈਓ ਨੇ 5 ਸਤੰਬਰ ਨੂੰ ਇੱਕ ਪੱਤਰ ਵਿੱਚ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਆਪਣੇ ਚੋਣ ਰਿਕਾਰਡ ਨੂੰ ਅਪਡੇਟ ਕਰਨ ਅਤੇ ਤਿਆਰ ਰਹਿਣ ਲਈ ਕਿਹਾ ਹੈ।