ਚੜੂਨੀ ਵੱਲੋਂ ਭਵਿੱਖ ’ਚ ਸਿਆਸੀ ਪਾਰਟੀਆਂ ਨਾਲ ਮੀਟਿੰਗ ਕਰਨ ਤੋਂ ਨਾਂਹ

ਸੰਯੁਕਤ ਕਿਸਾਨ ਮੋਰਚੇ ਨੇ ਦਿੱਤਾ ਸਪੱਸ਼ਟੀਕਰਨ

ਚੜੂਨੀ ਵੱਲੋਂ ਭਵਿੱਖ ’ਚ ਸਿਆਸੀ ਪਾਰਟੀਆਂ ਨਾਲ ਮੀਟਿੰਗ ਕਰਨ ਤੋਂ ਨਾਂਹ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 18 ਜਨਵਰੀ

ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਹੱਦਾਂ ’ਤੇ ਸੰਯੁਕਤ ਕਿਸਾਨ ਮੋਰਚੇ ਵਿੱਚ ਬਣੇ ਫੁੱਟ ਦੇ ਆਸਾਰ ਅੱਜ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਸਪੱਸ਼ਟੀਕਰਨ ਦਿੱਤੇ ਜਾਣ ਨਾਲ ਖ਼ਤਮ ਹੋ ਗਏ। ਸ੍ਰੀ ਚੜੂਨੀ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਸ਼ਨਿਚਰਵਾਰ ਨੂੰ ਆਪਣੀ ਨਿੱਜੀ ਸਮਰੱਥਾ ਤਹਿਤ ਸਿਆਸੀ ਮੀਟਿੰਗ ਸੱਦੀ ਸੀ ਅਤੇ ਇਸ ਮੁਲਾਕਾਤ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ ਸੀ। ਉਨ੍ਹਾਂ ਸੰਯੁਕਤ ਕਿਸਾਨ ਮੋਰਚਾ ਦੀ ਤਾਲਮੇਲ ਕਮੇਟੀ ਨੂੰ ਭਰੋਸਾ ਦਿੱਤਾ ਕਿ ਉਹ ਅੰਦੋਲਨ ਦੌਰਾਨ ਭਵਿੱਖ ’ਚ ਕਿਸੇ ਵੀ ਸਿਆਸੀ ਮੀਟਿੰਗ ’ਚ ਸ਼ਾਮਲ ਨਹੀਂ ਹੋਣਗੇ। ਉਹ ਸੰਯੁਕਤ ਕਿਸਾਨ ਮੋਰਚੇ ਨਾਲ ਸਨ ਤੇ ਹਮੇਸ਼ਾ ਰਹਿਣਗੇ। ਕਮੇਟੀ ਨੇ ਸਪੱਸ਼ਟੀਕਰਨ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਚੜੂਨੀ ਦੇ ਬਿਆਨ ਨਾਲ ਹੁਣ ਵਿਵਾਦ ਖ਼ਤਮ ਹੋ ਗਿਆ ਹੈ। ਇਸ ਤੋਂ ਪਹਿਲਾਂ ਚੜੂਨੀ ਦੇ ਸਿਆਸੀ ਪਾਰਟੀਆਂ ਦੇ ਕਥਿਤ ਸੰਪਰਕ ਵਿੱਚ ਹੋਣ ਦੇ ਲੱਗੇ ਦੋਸ਼ਾਂ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਗਈ ਸੀ ਜਿਸ ਨੇ ਤਿੰਨ ਦਿਨਾਂ ’ਚ ਰਿਪੋਰਟ ਦੇਣੀ ਸੀ ਪਰ ਉਸ ਤੋਂ ਪਹਿਲਾਂ ਹੀ ਵਿਵਾਦ ਖ਼ਤਮ ਹੋ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

* ਮੁੱਖ ਸੜਕਾਂ ਬੰਦ ਕਰਨ ’ਤੇ ਵੀ ਜਤਾਈ ਨਾਖ਼ੁਸ਼ੀ * ਕਿਸਾਨ ਆਗੂਆਂ ਵੱਲੋ...

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਗੁਰੂਗ੍ਰਾਮ, ਦਿੱਲੀ, ਰੋਹਤਕ ਅਤੇ ਹਿਸਾਰ ਵਿੱਚ ਸਹੁਰੇ ਘਰ ਸਮੇਤ 30 ਥਾਵਾ...

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਦੋਵੇਂ ਮੁਲਕਾਂ ਦੇ ਡੀਜੀਐੱਮਓਜ਼ ਦੀ ਬੈਠਕ ’ਚ ਲਿਆ ਗਿਆ ਫ਼ੈਸਲਾ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

* ਮੋਦੀ ਦੀ ਭਾਰਤੀ ਅਦਾਲਤਾਂ ’ਚ ਜਵਾਬਦੇਹੀ ਬਣਦੀ ਹੈ: ਜੱਜ * ਫੈਸਲੇ ਦੀ...

ਸ਼ਹਿਰ

View All