ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਏਡੀਜੀਪੀ ਖੁਦਕੁਸ਼ੀ ਮਾਮਲੇ ’ਚ ਚੰਡੀਗੜ੍ਹ ਪੁਲੀਸ ਵੱਲੋਂ ਐੱਫ ਆਈ ਆਰ ਦਰਜ

ਹਰਿਆਣਾ ਦੇ ਮੁੱਖ ਮੰਤਰੀ ਨੇ ਪਰਿਵਾਰ ਨਾਲ ਦੁੱਖ ਵੰਡਾਇਆ
ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਪਰਿਵਾਰਕ ਮੈਂਬਰਾਂ ਨਾਲ ਅਫ਼ਸੋਸ ਪ੍ਰਗਟ ਕਰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ। -ਫੋਟੋ: ਰਵੀ ਕੁਮਾਰ
Advertisement

ਹਰਿਆਣਾ ਦੇ ਏਡੀਜੀਪੀ ਵਾਈ ਪੂਰਨ ਕੁਮਾਰ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ’ਚ ਅੱਜ ਚੰਡੀਗੜ੍ਹ ਪੁਲੀਸ ਨੇ ਐੱਫ ਆਈ ਆਰ ਦਰਜ ਕਰ ਲਈ ਹੈ। ਇਹ ਐੱਫ ਆਈ ਆਰ ਸੈਕਟਰ 11 ਥਾਣੇ ’ਚ ਦਰਜ ਕੀਤੀ ਗਈ ਹੈ। ਪਤਨੀ ਅਮਨੀਤ ਪੀ ਕੁਮਾਰ ਦੀ ਸ਼ਿਕਾਇਤ ’ਤੇ ਖੁਦਕੁਸ਼ੀ ਲਈ ਉਕਸਾਉਣ ਅਤੇ ਐੱਸਸੀ/ਐੱਸਟੀ ਐਕਟ ਦੀਆਂ ਧਾਰਾਵਾਂ ਤਹਿਤ ਐੱਫ ਆਈ ਆਰ ਦਰਜ ਕੀਤੀ ਗਈ ਹੈ। ਚੰਡੀਗੜ੍ਹ ਪੁਲੀਸ ਦੀ ਐੱਸ ਐੱਸ ਪੀ ਕੰਵਰਦੀਪ ਕੌਰ ਨੇ ਐੱਫ ਆਈ ਆਰ ਦਰਜ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲੀਸ ਅਧਿਕਾਰੀ ਨੇ ਆਪਣੇ ਖੁਦਕੁਸ਼ੀ ਨੋਟ ’ਚ ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਿਸੰਘ ਕਪੂਰ ਸਣੇ ਹੋਰ ਕਈ ਸੀਨੀਅਰ ਅਧਿਕਾਰੀਆਂ ’ਤੇ ਆਪਣੇ ਨਾਲ ਕੀਤੀ ਗਈ ਬੇਇਨਸਾਫ਼ੀ ਦੇ ਦੋਸ਼ ਲਾਏ ਸਨ। ਇਸ ਤੋਂ ਪਹਿਲਾਂ ਆਈ ਪੀ ਐੱਸ ਅਧਿਕਾਰੀ ਦੀ ਆਈ ਏ ਐੱਸ ਪਤਨੀ ਅਮਨੀਤ ਪੀ ਕੁਮਾਰ ਨੇ ਮੰਗ ਕੀਤੀ ਸੀ ਕਿ ਜਦੋਂ ਤੱਕ ਸਬੰਧਤ ਅਧਿਕਾਰੀਆਂ ਖ਼ਿਲਾਫ਼ ਐਫ਼ ਆਈ ਆਰ ਦਰਜ ਨਹੀਂ ਹੁੰਦੀ ਉਹ ਆਪਣੇ ਪਤੀ ਦਾ ਨਾ ਪੋਸਟਮਾਰਟਮ ਕਰਵਾਉਣਗੇ ਤੇ ਨਾ ਹੀ ਸਸਕਾਰ ਕਰਨਗੇ। ਉਨ੍ਹਾਂ ਅੱਜ ਇੱਥੇ ਅਫਸੋਸ ਪ੍ਰਗਟਾਉਣ ਆਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੋਲ ਵੀ ਇਹ ਮੰਗ ਕੀਤੀ ਸੀ। ਜਾਣਕਾਰੀ ਅਨੁਸਾਰ ਅਮਨੀਤ ਨੇ ਮੁੱਖ ਮੰਤਰੀ ਸੈਣੀ ਨੂੰ ਕਿਹਾ ਕਿ ਉਸ ਦੇ ਪਤੀ ਨੇ ਖੁਦਕੁਸ਼ੀ ਨਹੀਂ ਕੀਤੀ ਹੈ ਸਗੋਂ ਇਹ ਕਤਲ ਹੈ। ਉਨ੍ਹਾਂ ਕਿਹਾ ਕਿ ਖੁਦਕੁਸ਼ੀ ਪੱਤਰ ਦੇ ਆਧਾਰ ’ਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਦੂਜੇ ਪਾਸੇ ਚੰਡੀਗੜ੍ਹ ਪੁਲੀਸ ਵੱਲੋਂ ਸੈਕਟਰ-11 ਸਥਿਤ ਕੋਠੀ ਵਿੱਚ ਘਟਨਾ ਵਾਲੇ ਕਮਰੇ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਘਰ ਅੰਦਰ ਅਤੇ ਬਾਹਰ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਵੀ ਖੰਘਾਲੀ ਜਾ ਰਹੀ ਹੈ। ਸੈਕਟਰ-11 ਸਥਿਤ ਕੋਠੀ ਵਿੱਚ ਹਰਿਆਣਾ ਦੇ ਸੀਨੀਅਰ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਨੇ 7 ਅਕਤੂਬਰ ਨੂੰ ਦੁਪਹਿਰ ਸਮੇਂ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਇਸ ਦੌਰਾਨ ਵਾਈ ਪੂਰਨ ਕੁਮਾਰ ਦੀ ਪਤਨੀ ਅਮਨੀਤ ਪੀ ਕੁਮਾਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਜਾਪਾਨ ਦੇ ਦੌਰੇ ’ਤੇ ਗਈ ਹੋਈ ਸੀ। ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਦੀ ਲਾਸ਼ ਸੈਕਟਰ-16 ਦੇ ਹਸਪਤਾਲ ਵਿੱਚ ਰੱਖ ਦਿੱਤੀ ਹੈ ਜਿੱਥੇ ਤਿੰਨ ਦਿਨਾਂ ਤੋਂ ਵਾਈ ਪੂਰਨ ਕੁਮਾਰ ਦਾ ਪੋਸਟਮਾਰਟਮ ਨਹੀਂ ਹੋ ਸਕਿਆ ਹੈ।

Advertisement
Advertisement
Show comments