
ਨਵੀਂ ਦਿੱਲੀ, 17 ਅਕਤੂਬਰ
ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਜਸਟਿਸ ਡੀ ਵਾਈ ਚੰਦਰਚੂੜ ਦੀ ਦੇਸ਼ ਦੇ ਅਗਲੇ ਚੀਫ ਜਸਟਿਸ ਵਜੋਂ ਨਿਯੁਕਤੀ ਕੀਤੀ ਗਈ ਹੈ। ਜਸਟਿਸ ਚੰਦਰਚੂੜ 9 ਨਵੰਬਰ ਨੂੰ ਸੁਪਰੀਮ ਕੋਰਟ ਦੇ 50ਵੇਂ ਚੀਫ ਜਸਟਿਸ ਵਜੋਂ ਹਲਫ਼ ਲੈਣਗੇ। ਉਨ੍ਹਾਂ ਦਾ ਕਾਰਜਕਾਲ ਦੋ ਸਾਲ ਦਾ ਹੈ। ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਇੱਕ ਟਵੀਟ ਵਿੱਚ ਕਿਹਾ, ‘‘ਭਾਰਤੀ ਸੰਵਿਧਾਨ ਵੱਲੋਂ ਦਿੱਤੀ ਸ਼ਕਤੀ ਦੀ ਵਰਤੋਂ ਕਰਦਿਆਂ ਰਾਸ਼ਟਰਪਤੀ ਨੇ ਸੁਪਰੀਮ ਕੋਰਟ ਦੇ ਜੱਜ ਡਾ. ਜਸਟਿਸ ਡੀ ਵਾਈ ਚੰਦਰਚੂੜ ਨੂੰ 9 ਨਵੰਬਰ 2022 ਤੋਂ ਦੇਸ਼ ਦਾ ਚੀਫ ਜਸਟਿਸ ਨਿਯੁਕਤ ਕੀਤਾ ਹੈ।’’ ਚੀਫ ਜਸਟਿਸ ਯੂ.ਯੂ. ਲਲਿਤ ਅੱਠ ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਉਨ੍ਹਾਂ ਤੋਂ ਬਾਅਦ ਜਸਟਿਸ ਚੰਦਰਚੂੜ ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਹਨ। -ਆਈਏਐੱਨਐੱਸ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ