ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲਾਲੂ, ਰਾਬੜੀ ਤੇ ਤੇਜਸਵੀ ਖ਼ਿਲਾਫ਼ ਦੋਸ਼ ਤੈਅ

ਆਗੂਆਂ ਨੇ ਖੁਦ ਨੂੰ ਬੇਕਸੂਰ ਦੱਸਿਆ; ਹੁਕਮਾਂ ਨੂੰ ਹਾਈ ਕੋਰਟ ’ਚ ਚੁਣੌਤੀ ਦੇਣ ਦੀ ਤਿਆਰੀ
ਲਾਲੂ ਪ੍ਰਸਾਦ ਯਾਦਵ।
Advertisement

ਦਿੱਲੀ ਦੀ ਇੱਕ ਅਦਾਲਤ ਨੇ ਕਥਿਤ ਆਈ ਆਰ ਸੀ ਟੀ ਸੀ ਘੁਟਾਲਾ ਮਾਮਲੇ ’ਚ ਰਾਸ਼ਟਰੀ ਜਨਤਾ ਦਲ (ਆਰ ਜੇ ਡੀ) ਦੇ ਮੁਖੀ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੇ ਪੁੱਤਰ ਤੇਜਸਵੀ ਯਾਦਵ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਇਸ ਦੇ ਨਾਲ ਹੀ ਬਿਹਾਰ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਖ਼ਿਲਾਫ਼ ਮੁਕੱਦਮੇ ਦੀ ਤਿਆਰੀ ਸ਼ੁਰੂ ਹੋ ਗਈ ਹੈ।

ਰਾਬੜੀ ਦੇਵੀ।

ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ‘ਮੁੱਢਲੀ ਨਜ਼ਰੇ’ ਕੇਸ ਬਣਦਾ ਹੈ ਅਤੇ ਜ਼ਮੀਨ ਤਬਦੀਲ ਕਰਨ ਦੇ ਸਬੰਧ ਵਿੱਚ ‘ਗੰਭੀਰ ਖਦਸ਼ੇ’ ਹਨ। ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਤੇ ਰਾਬੜੀ ਦੇਵੀ ਅਤੇ ਸਾਬਕਾ ਉਪ ਮੁੱਖ ਮੰਤਰੀ ਤੇ ਬਿਹਾਰ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਨੇ ਜੱਜ ਵੱਲੋਂ ਦੋਸ਼ ਪੜ੍ਹੇ ਜਾਣ ਮਗਰੋਂ ਖੁਦ ਨੂੰ ‘ਬੇਕਸੂਰ’ ਦੱਸਿਆ ਅਤੇ ਮੁਕੱਦਮੇ ਦਾ ਸਾਹਮਣਾ ਕਰਨ ਦੀ ਗੱਲ ਕਹੀ। ਇਹ ਮੁਕੱਦਮਾ ਅਕਤੂਬਰ ਦੇ ਆਖਰੀ ਹਫ਼ਤੇ ’ਚ ਸ਼ੁਰੂ ਹੋਣ ਦੀ ਸੰਭਾਵਨਾ ਹੈ।

Advertisement

ਵਿਸ਼ੇਸ਼ ਜੱਜ ਨੇ ਮਾਮਲੇ ’ਚ ਰਾਬੜੀ ਦੇਵੀ ਤੇ ਤੇਜਸਵੀ ਯਾਦਵ ਖ਼ਿਲਾਫ਼ ਅਪਰਾਧਿਕ ਸਾਜ਼ਿਸ਼ ਤੇ ਧੋਖਾਧੜੀ ਦੇ ਸਾਂਝੇ ਦੋਸ਼ ਤੈਅ ਕੀਤੇ ਹਨ ਜੋ ਭਾਰਤੀ ਰੇਲਵੇ ਖਾਣ-ਪੀਣ ਤੇ ਸੈਰ-ਸਪਾਟਾ ਨਿਗਮ (ਆਈ ਅਰ ਸੀ ਟੀ ਸੀ) ਦੇ ਦੋ ਹੋਟਲਾਂ ਦੇ ਸੰਚਾਲਨ ਦੇ ਠੇਕੇ ਇੱਕ ਨਿੱਜੀ ਫਰਮ ਨੂੰ ਦੇਣ ਵਿੱਚ ਕਥਿਤ ਬੇਨੇਮੀਆਂ ਨਾਲ ਸਬੰਧਤ ਹਨ। ਅਦਾਲਤ ਨੇ ਲਾਲੂ ਪ੍ਰਸਾਦ ਯਾਦਵ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵੀ ਦੋਸ਼ ਤੈਅ ਕੀਤੇ ਹਨ। ਆਗੂਆਂ ਵੱਲੋਂ ਪੇਸ਼ ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਕਿਹਾ, ‘ਜਿਵੇਂ ਹੀ ਸਾਨੂੰ ਹੁਕਮਾਂ ਦੀ ਕਾਪੀ ਮਿਲੇਗੀ, ਅਸੀਂ ਦੋਸ਼ ਤੈਅ ਕਰਨ ਨਾਲ ਸਬੰਧਤ ਹੁਕਮਾਂ ਨੂੰ ਹਾਈ ਕੋਰਟ ’ਚ ਚੁਣੌਤੀ ਦੇਵਾਂਗੇ।’

Advertisement
Show comments