ਨਵੀਂ ਦਿੱਲੀ, 19 ਜਨਵਰੀ
ਸੰਸਦ ਮੈਂਬਰਾਂ ਤੇ ਹੋਰਾਂ ਨੂੰ ਸੰਸਦ ਦੀਆਂ ਕੰਟੀਨਾਂ ਦੇ ਭੋਜਣ ਉਪਰ ਦਿੱਤੀ ਜਾ ਰਹੀ ਸਬਸਿਡੀ ਰੋਕ ਦਿੱਤੀ ਗਈ ਹੈ। ਹੁਣ ਉੱਤਰ ਰੇਲਵੇ ਦੀ ਥਾਂ ਆਈਟੀਡੀਸੀ ਸੰਸਦ ਦੀ ਕੰਟੀਨਾਂ ਨੂੰ ਚਲਾਏਗੀ। ਅੱਜ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਐਲਾਨ ਕੀਤਾ ਕਿ ਸੰਸਦ ਦਾ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾ ਸਾਰੇ ਸੰਸਦ ਮੈਂਬਰਾਂ ਨੂੰ ਕੋਵਿਡ-19 ਜਾਂਚ ਕਰਵਾਉਣ ਦੀ ਅਪੀਲ ਕੀਤੀ ਜਾਵੇਗੀ। 29 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ਦੌਰਾਨ ਰਾਜ ਸਭਾ ਦੀ ਕਾਰਵਾਈ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਤੇ ਲੋਕ ਸਭਾ ਦੀ ਕਾਰਵਾਈ ਸ਼ਾਮ 4 ਵਜੇ ਤੋਂ ਰਾਤ 8 ਵਜੇ ਤੱਕ ਚੱਲਗੀ।