ਛੱਤੀਸਗੜ੍ਹ: ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 28 ਨਕਸਲੀ ਹਲਾਕ
ਘਟਨਾ ਸਥਾਨ ਤੋਂ ਵੱਡੀ ਮਾਤਰਾ ’ਚ ਹਥਿਆਰ ਬਰਾਮਦ; ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਕੀਤੀ ਕਾਰਵਾਈ; ਬਸਤਰ ਖੇਤਰ ’ਚ ਹੋਇਆ ਮੁਕਾਬਲਾ
Advertisement
ਦਾਂਤੇਵਾੜਾ, 4 ਅਕਤੂਬਰ
Security forces kill 28 Naxalites in Bastar region ਛੱਤੀਸਗੜ੍ਹ ਦੇ ਬਸਤਰ ਖੇਤਰ ’ਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 28 ਨਕਸਲੀ ਮਾਰੇ ਗਏ ਹਨ। ਬਸਤਰ ਰੇਂਜ ਦੀ ਪੁਲੀਸ ਦੇ ਆਈਜੀ ਸੁੰਦਰਰਾਜ ਨੇ ਪੀਟੀਆਈ ਨੂੰ ਦੱਸਿਆ ਕਿ ਇਹ ਮੁਕਾਬਲਾ ਇੱਥੋਂ ਦੇ ਅਬੂਝਮਾੜ ਇਲਾਕੇ ’ਚ ਹੋਇਆ।
Advertisement
ਉਨ੍ਹਾਂ ਦੱਸਿਆ ਕਿ ਨਾਰਾਇਣਪੁਰ ਅਤੇ ਦਾਂਤੇਵਾੜਾ ਜ਼ਿਲ੍ਹਿਆਂ ਦੀ ਹੱਦ ’ਤੇ ਸਥਿਤ ਅਬੂਝਮਾੜ ਖੇਤਰ ’ਚ ਥੁਲਥੁਲੀ ਤੇ ਨੈਂਦੁਰ ਪਿੰਡਾਂ ਵਿਚਾਲੇ ਪੈਂਦੇ ਜੰਗਲੀ ਇਲਾਕੇ ਵਿੱਚ ਮਾਓਵਾਦੀਆਂ ਦੀ ਹਾਜ਼ਰੀ ਦੀ ਸੂਚਨਾ ਮਿਲਣ ਮਗਰੋਂ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਬਾਅਦ ਦੁਪਹਿਰ 1 ਵਜੇ ਦੇ ਕਰੀਬ ਨਕਸਲੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀ ਚਲਾ ਦਿੱਤੀ ਜਿਸ ਮਗਰੋਂ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਘਟਨਾ ਸਥਾਨ ਤੋਂ ਏਕੇ 47 ਅਤੇ ਐੱਸਐੱਲਆਰ ਸਮੇਤ ਕਈ ਹਥਿਆਰ ਬਰਾਮਦ ਕੀਤੇ ਹਨ। -ਪੀਟੀਆਈ
Advertisement