ਰਾਏਪੁਰ, 12 ਮਈ
ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿੱਚ ਹਵਾਈ ਅੱਡੇ ’ਤੇ ਸੂਬਾ ਸਰਕਾਰ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੰਚ ਦੋ ਪਾਇਲਟਾਂ ਦੀ ਮੌਤ ਹੋ ਗਈ। ਪੁਲੀਸ ਦੇ ਇਕ ਅਧਿਕਾਰੀ ਨੇ ਇਸ ਬਾਰੇ ਜਾਣਕਾਰੀ ਦਿੱਤੀ। ਰਾਏਪੁਰ ਜ਼ਿਲ੍ਹੇ ਦੇ ਐੱਸਐੱਸਪੀ ਪ੍ਰਸ਼ਾਂਤ ਅਗਰਵਾਲ ਨੇ ਅੱਜ ਦੱਸਿਆ ਕਿ ਸ਼ਹਿਰ ਦੇ ਮਾਨਾ ਖੇਤਰ ਵਿੱਚ ਸਥਿਤ ਸਵਾਮੀ ਵਿਵੇਕਾਨੰਦ ਹਵਾਈ ਅੱਡੇ ਵਿਖੇ ਸੂਬਾ ਸਰਕਾਰ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਦੋ ਪਾਇਲਟਾਂ ਕੈਪਟਨ ਗੋਪਾਲ ਕ੍ਰਿਸ਼ਨ ਪੰਡਾ ਅਤੇ ਕੈਪਟਨ ਏ.ਪੀ. ਸ੍ਰੀਵਾਸਤਵ ਦੀ ਮੌਤ ਹੋ ਗਈ ਹੈ। -ਪੀਟੀਆਈ