ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੋਣਾਂ ਤੱਕ ਉੜੀਸਾ ’ਚ ਨਾ ਵੜਨ ਛੱਤੀਸਗੜ੍ਹ ਦੇ ਰਾਜਪਾਲ: ਬੀਜੇਡੀ

ਭੁਬਨੇਸ਼ਵਰ: ਬੀਜੂ ਜਨਤਾ ਦਲ (ਬੀਜੇਡੀ) ਨੇ ਛੱਤੀਸਗੜ੍ਹ ਦੇ ਰਾਜਪਾਲ ਬਿਸਵਭੂਸ਼ਨ ਹਰੀਚੰਦਨ ’ਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਲਾਉਂਦਿਆਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਉੜੀਸਾ ਵਿੱਚ ਇੱਕ ਸਮੇਂ ਹੋਰ ਰਹੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ...
Advertisement

ਭੁਬਨੇਸ਼ਵਰ: ਬੀਜੂ ਜਨਤਾ ਦਲ (ਬੀਜੇਡੀ) ਨੇ ਛੱਤੀਸਗੜ੍ਹ ਦੇ ਰਾਜਪਾਲ ਬਿਸਵਭੂਸ਼ਨ ਹਰੀਚੰਦਨ ’ਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਲਾਉਂਦਿਆਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਉੜੀਸਾ ਵਿੱਚ ਇੱਕ ਸਮੇਂ ਹੋਰ ਰਹੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦਾ ਅਮਲ ਨੇਪਰੇ ਨਹੀਂ ਚੜ੍ਹ ਜਾਂਦਾ, ਉਦੋਂ ਤੱਕ ਉਨ੍ਹਾਂ ਦੇ ਇਸ ਪੂਰਬੀ ਸੂਬੇ ਵਿੱਚ ਦਾਖ਼ਲ ਹੋਣ ’ਤੇ ਰੋਕ ਲਗਾਈ ਜਾਵੇ। ਮੁੱਖ ਮੰਤਰੀ ਨਵੀਨ ਪਟਨਾਇਕ ਦੀ ਅਗਵਾਈ ਵਾਲੀ ਬੀਜੇਡੀ ਨੇ ਦੋਸ਼ ਲਾਇਆ ਕਿ ਉੜੀਸਾ ਨਾਲ ਸਬੰਧ ਰੱਖਦੇ ਹਰੀਚੰਦਨ ਨੇ ਭਾਜਪਾ ਵੱਲੋਂ ਚਿਲਿਕਾ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਆਪਣੇ ਪੁੱਤਰ ਪ੍ਰਿਥਵੀਰਾਜ ਦੇ ਸਮਰਥਨ ਲਈ ਨਿੱਜੀ ਤੌਰ ’ਤੇ ਅਤੇ ਫੋਨ ਰਾਹੀਂ ਵੋਟਰਾਂ ਨੂੰ ਪ੍ਰਭਾਵਿਤ ਕਰ ਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਬੀਜੇਡੀ ਸੰਸਦ ਮੈਂਬਰ ਸਸਮਿਤ ਪਾਤਰਾ ਨੇ ਕਿਹਾ ਕਿ ਇਹ ਸ਼ਿਕਾਇਤ ਪਾਰਟੀ ਵੱਲੋਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਮੇਲ ਰਾਹੀਂ ਭੇਜੀ ਗਈ ਹੈ ਅਤੇ ਇਸ ਦੀ ਇੱਕ ਕਾਪੀ ਉੜੀਸਾ ਦੇ ਮੁੱਖ ਚੋਣ ਅਧਿਕਾਰੀ ਨੂੰ ਵੀ ਜਮ੍ਹਾਂ ਕਰਵਾਈ ਗਈ ਹੈ। -ਪੀਟੀਆਈ

Advertisement
Advertisement
Show comments