ਛੱਤੀਸਗੜ੍ਹ: ਸੁਰੱਖਿਆ ਬਲਾਂ ਅਤੇ ਨਕਸਲੀਆਂ ਦਰਮਿਆਨ ਗੋਲੀਬਾਰੀ
ਨਕਸਲੀ ਆਗੂਆਂ ਦੀ ਸੂਹ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ
Advertisement
Security personnel and Naxalites exchange fire in Chhattisgarh forest ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਦਰਮਿਆਨ ਮੁਕਾਬਲਾ ਹੋਇਆ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ
ਇਹ ਗੋਲੀਬਾਰੀ ਅੱਜ ਸਵੇਰੇ ਇੰਦਰਾਵਤੀ ਰਾਸ਼ਟਰੀ ਪਾਰਕ ਦੇ ਜੰਗਲ ਵਿੱਚ ਉਦੋਂ ਸ਼ੁਰੂ ਹੋਈ ਜਦੋਂ ਇਹ ਜਾਣਕਾਰੀ ਮਿਲੀ ਕਿ ਸਿਖਰਲੇ ਨਕਸਲੀ ਆਗੂ ਇਸ ਖੇਤਰ ਵਿਚ ਮੌਜੂਦ ਹਨ। ਇਸ ਤੋਂ ਬਾਅਦ ਜਦੋਂ ਸੁਰੱਖਿਆ ਬਲਾਂ ਦੀ ਇੱਕ ਟੀਮ ਨਕਸਲ ਵਿਰੋਧੀ ਕਾਰਵਾਈ ਕਰ ਰਹੀ ਸੀ ਤਾਂ ਨਕਸਲੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਰੁਕ-ਰੁਕ ਕੇ ਗੋਲੀਬਾਰੀ ਜਾਰੀ ਹੈ। ਪੀ.ਟੀ.ਆਈ.
Advertisement
Advertisement
Advertisement
×

