DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਛੱਤੀਸਗੜ੍ਹ: ਸੁਰੱਖਿਆ ਬਲਾਂ ਨਾਲ ਮੁਕਾਬਲਾ; ਛੇ ਨਕਸਲੀ ਹਲਾਕ

ਨਕਸਲੀ ਆਗੂਆਂ ਦੀ ਸੂਹ ਮਿਲਣ ਤੋਂ ਬਾਅਦ ਕੀਤੀ ਕਾਰਵਾੲੀ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

Six Naxals killed in encounter with security forces in Chhattisgarh's Bijapur district: Police.ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਦਰਮਿਆਨ ਮੁਕਾਬਲਾ ਹੋਇਆ ਜਿਸ ਵਿਚ ਛੇ ਨਕਸਲੀ ਮਾਰੇ ਗਏ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਦਰਮਿਆਨ ਗੋਲੀਬਾਰੀ ਅੱਜ ਸਵੇਰੇ ਇੰਦਰਾਵਤੀ ਰਾਸ਼ਟਰੀ ਪਾਰਕ ਦੇ ਜੰਗਲ ਵਿੱਚ ਉਦੋਂ ਸ਼ੁਰੂ ਹੋਈ ਜਦੋਂ ਇਹ ਜਾਣਕਾਰੀ ਮਿਲੀ ਕਿ ਸਿਖਰਲੇ ਨਕਸਲੀ ਆਗੂ ਇਸ ਖੇਤਰ ਵਿਚ ਮੌਜੂਦ ਹਨ। ਇਸ ਤੋਂ ਬਾਅਦ ਜਦੋਂ ਸੁਰੱਖਿਆ ਬਲਾਂ ਦੀ ਇੱਕ ਟੀਮ ਨਕਸਲ ਵਿਰੋਧੀ ਕਾਰਵਾਈ ਕਰ ਰਹੀ ਸੀ ਤਾਂ ਨਕਸਲੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਰੁਕ-ਰੁਕ ਕੇ ਗੋਲੀਬਾਰੀ ਹੁੰਦੀ ਰਹੀ ਤੇ ਇਸ ਦੌਰਾਨ ਸੁਰੱਖਿਆ ਬਲਾਂ ਨੇ ਛੇ ਨਕਸਲੀਆਂ ਨੂੰ ਮਾਰ ਦਿੱਤਾ। ਇਸ ਤੋਂ ਬਾਅਦ ਪੂਰੇ ਖੇਤਰ ਦੀ ਤਲਾਸ਼ੀ ਮੁਹਿੰਮ ਜਾਰੀ ਹੈ। ਪੀ.ਟੀ.ਆਈ.

Advertisement

Advertisement

Advertisement
×