ਨਵੀਂ ਦਿੱਲੀ: ਕਾਂਗਰਸ ਆਗੂ ਪੀ.ਚਿਦੰਬਰਮ ਨੇ ਮੋਦੀ ਸਰਕਾਰ ਦੇ ਕੋਵਿਡ-19 ਟੀਕਾਕਰਨ ਪ੍ਰੋਗਰਾਮ ’ਤੇ ਨਿਸ਼ਾਨਾ ਸੇਧਦਿਆਂ ਇਸ ਸਾਲ ਦਸੰਬਰ ਤੱਕ ਸਾਰੇ ਬਾਲਗਾਂ ਨੂੰ ਟੀਕਾ ਲਾਉਣ ਦੇ ਸਰਕਾਰ ਦੇ ਵਾਅਦੇ ਨੂੰ ‘ਫੋਕੀਆਂ ਡੀਂਗਾਂ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉੜੀਸਾ ਤੇ ਦਿੱਲੀ ਵਰਗੇ ਰਾਜਾਂ ਵਿੱਚ ਵੈਕਸੀਨ ਦੀ ਵੱਡੀ ਘਾਟ ਹੈ। ਉਨ੍ਹਾਂ ਕੇਂਦਰੀ ਸਿਹਤ ਮੰਤਰੀ ਰਾਜਾਂ ਨੂੰ ਕਰੋਨਾ ਵੈਕਸੀਨ ਦੀ ਨਿਯਮਤ ਤੇ ਬੇਰੋਕ ਸਪਲਾਈ ਯਕੀਨੀ ਬਣਾਉਣ ਸਬੰਧੀ ਯੋਜਨਾਵਾਂ ਦਾ ਖੁਲਾਸਾ ਕਰਨ। ਚਿਦੰਬਰਮ ਨੇ ਇਕ ਟਵੀਟ ’ਚ ਕਿਹਾ, ‘‘ਵੈਕਸੀਨ ਦੀ ਕਿੱਲਤ ਸੱਚਾਈ ਹੈ। ਵੈਕਸੀਨ ਉਤਪਾਦਨ ਨੂੰ ਵਧਾ ਚੜ੍ਹਾ ਕੇ ਪੇਸ਼ ਕੀਤਾ ਜਾ ਰਿਹੈ। ਵੈਕਸੀਨ ਦੀ ਦਰਾਮਦ ਇਕ ਭੇਤ ਹੈ। ਦਸੰਬਰ 2021 ਤੱਕ ਸਾਰੀ ਬਾਲਗ ਆਬਾਦੀ ਨੂੰ ਟੀਕੇ ਲਾਉਣ ਦੇ ਕੀਤੇ ਜਾ ਰਹੇ ਦਾਅਵੇ ‘ਫੋਕੀਆਂ ਡੀਂਗਾਂ’ ਹਨ।’’ ਉਨ੍ਹਾਂ ਕਿਹਾ, ‘‘ਕੀ ਨਵੇਂ ਸਿਹਤ ਮੰਤਰੀ ਮਨਸੁਖ ਮਡਾਂਵੀਆ ਦੇਸ਼ ਨੂੰ ਟੀਕਾਕਰਨ ਪ੍ਰੋਗਰਾਮ ਦੀ ਸੱਚਾਈ ਬਾਰੇ ਦੱਸਣਗੇ।’ -ਪੀਟੀਆਈ