ਨਵੀਂ ਦਿੱਲੀ: ਭਾਰਤ ਦੇ ਚੀਫ਼ ਜਸਟਿਸ ਐੱਨ ਵੀ ਰਾਮੰਨਾ ਨੇ ਅੱਜ ਲੁਧਿਆਣਾ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਵਾਪਰੀ ਬੰਬ ਧਮਾਕੇ ਦੀ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮੁਲਕ ਵਿੱਚ ਇੱਕ ਤੋਂ ਬਾਅਦ ਇੱਕ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਚਿੰਤਾਜਨਕ ਰੁਝਾਨ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਕਾਨੂੰਨ ਲਾਗੂ ਕਰਵਾਉਣ ਵਾਲੀਆਂ ਏਜੰਸੀਆਂ ਅਦਾਲਤੀ ਕੰਪਲੈਕਸਾਂ ਅਤੇ ਸਾਰੀਆਂ ਸਬੰਧਤ ਧਿਰਾਂ ਦੀ ਰਾਖੀ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣਗੀਆਂ। ਅਦਾਲਤ ਕੰਪਲੈਕਸਾਂ ਵਿੱਚ ਉਚਿਤ ਸੁਰੱਖਿਆ ਦੀ ਘਾਟ ’ਤੇ ਡੂੰਘੀ ਚਿੰਤਾ ਦਾ ਪ੍ਰਗਟ ਕਰਦਿਆਂ ਚੀਫ਼ ਜਸਟਿਸ ਸ੍ਰੀ ਰਾਮੰਨਾ ਨੇ ਕਿਹਾ,‘ਮੁਲਕ ਵਿੱਚ ਇੱਕ ਤੋਂ ਬਾਅਦ ਇੱਕ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਚਿੰਤਾਜਨਕ ਰੁਝਾਨ ਹਨ।’ ਉਨ੍ਹਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਨੂੰ ਮਾਮਲੇ ਦੀ ਜਾਂਚ ਕਰਨ ਲਈ ਵੀ ਆਖਿਆ। -ਪੀਟੀਆਈ