ਨਵੀਂ ਦਿੱਲੀ, 11 ਅਗਸਤ
ਭਾਰਤ ਦੇ ਚੀਫ਼ ਜਸਟਿਸ ਐੱਨਵੀ ਰਮੰਨਾ ਨੇ ਅੱਜ ਇੱਥੇ ਵਕੀਲਾਂ ਨੂੰ ਅਦਾਲਤ ਵਿੱਚ ਮਾਸਕ ਪਾਉਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਦਾਲਤਾਂ ਵਿੱਚ ਜੱਜ ਅਤੇ ਹੋਰ ਸਟਾਫ਼ ਕੋਵਿਡ-19 ਦੀ ਲਾਗ ਦਾ ਸ਼ਿਕਾਰ ਹੋ ਰਹੇ ਹਨ। ਅਦਾਲਤੀ ਕਾਰਵਾਈ ਸ਼ੁਰੂ ਹੋਣ ’ਤੇ ਚੀਫ ਜਸਟਿਸ ਨੇ ਕਿਹਾ, ‘‘ਕਿਰਪਾ ਕਰਕੇ ਮਾਸਕ ਪਹਿਨੋ। ਸਾਡਾ ਜ਼ਿਆਦਾਤਰ ਸਟਾਫ ਅਤੇ ਸਹਿ-ਕਰਮੀ ਕੋਵਿਡ-19 ਦਾ ਸ਼ਿਕਾਰ ਹੋ ਰਹੇ ਹਨ। ਜੱਜਾਂ ਨੂੰ ਵੀ ਇਸ ਦੀ ਲਾਗ ਲੱਗ ਰਹੀ ਹੈ।’’ ਇੱਕ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਦੌਰਾਨ, ਜਿਸ ਵਿੱਚ ਜਸਟਿਸ ਕ੍ਰਿਸ਼ਨਾ ਮੁਰਾਰੀ ਵੀ ਸ਼ਾਮਲ ਸਨ, ਉਨ੍ਹਾਂ ਵਕੀਲਾਂ ਨੂੰ ਮਾਸਕ ਪਹਿਨਣ ਲਈ ਕਿਹਾ। ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੀਨੀਅਰ ਵਕੀਲ ਏਐੱਮ ਸਿੰਘਵੀ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਬਾਰੇ ਦੱਸਦਿਆਂ ਕਿਹਾ, ‘‘ਮੇਰੀ ਰਿਪੋਰਟ ਨੈਗੇਟਿਵ ਆਈ ਹੈ।’’ ਇਸ ’ਤੇ ਚੀਫ ਜਸਟਿਸ ਨੇ ਕਿਹਾ, ‘‘ਓਹ! ਮੈਂ ਤੁਹਾਡੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਾ ਹਾਂ।’’ -ਪੀਟੀਆਈ