ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁੱਖ ਮੰਤਰੀ ਵੱਲੋਂ ਬੈਲ ਗੱਡੀ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਦਾ ਐਲਾਨ

ਦਹਾਕੇ ਤੋਂ ਬੰਦ ਪਈਅਾਂ ਖੇਡਾਂ ਲਈ ਹੁਣ ਰਾਸ਼ਟਰਪਤੀ ਤੋਂ ਮਨਜ਼ੂਰੀ ਦੀ ਉਡੀਕ
ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂ।
Advertisement

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਮਹਿਮਾ ਸਿੰਘ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਵਾਉਣ ਦਾ ਰਸਮੀ ਐਲਾਨ ਕੀਤਾ ਹੈ। ਪੇਂਡੂ ਖੇਡਾਂ ਦੀ ਪਛਾਣ ਸਮਝੀਆਂ ਜਾਂਦੀਆਂ ਬੈਲ ਗੱਡੀਆਂ ਦੀਆਂ ਦੌੜਾਂ ਦਹਾਕੇ ਤੋਂ ਵੱਧ ਸਮੇਂ ਤੋਂ ਬੰਦ ਹਨ। ਐਲਾਨ ਅਨੁਸਾਰ ਇਹ ਖੇਡਾਂ ਪੰਜਾਬ ਐਨੀਮਲ ਐਂਡ ਕਰੂਐਲਿਟੀ ਪ੍ਰੀਵੈਨਸ਼ਨ (ਪੰਜਾਬ ਸੋਧ) ਐਕਟ ਨੂੰ ਰਾਸ਼ਟਰਪਤੀ ਤੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਹੀ ਮੁੜ ਸ਼ੁਰੂ ਹੋਣਗੀਆਂ। ਮੁੱਖ ਮੰਤਰੀ ਨੇ ਆਪਣੇ ਭਾਸ਼ਣ ਦੌਰਾਨ ਦੱਸਿਆ ਕਿ ਪੰਜਾਬ ਦੇ ਰਾਜਪਾਲ ਤੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਇਸ ਐਕਟ ਨੂੰ ਰਾਸ਼ਟਰਪਤੀ ਕੋਲ ਪ੍ਰਵਾਨਗੀ ਲਈ ਭੇਜਿਆ ਗਿਆ ਹੈ। ਰਾਸ਼ਟਰਪਤੀ ਕੋਲੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਜਾਨਵਰਾਂ ਦੀਆਂ ਸਾਰੀਆਂ ਖੇਡਾਂ ਨੂੰ ਬਹਾਲ ਕੀਤਾ ਜਾਵੇਗਾ।

ਜਿਸ ਸਟੇਡੀਅਮ ਵਿੱਚ ਇਹ ਐਲਾਨ ਕੀਤਾ ਗਿਆ, ਉਹ ਪੇਂਡੂ ਖੇਡਾਂ ਲਈ ਮਸ਼ਹੂਰ ਉਸ ਕਿਲਾ ਰਾਏਪੁਰ ਸਪੋਰਟਸ ਸਟੇਡੀਅਮ ਤੋਂ ਥੋੜ੍ਹੀ ਜਿਹੀ ਦੂਰੀ ’ਤੇ ਹੈ, ਜਿੱਥੇ 92 ਸਾਲ ਪਹਿਲਾਂ 1933 ਵਿੱਚ ਬਖਸ਼ੀਸ ਸਿੰਘ ਗਰੇਵਾਲ ਬਾਬਾ ਬਖਸ਼ੀ ਨੇ ਇਹ ਖੇਡਾਂ ਸ਼ੁਰੂ ਕੀਤੀਆਂ ਸਨ। ਮਾਨ ਨੇ ਦਾਅਵਾ ਕੀਤਾ ਕਿ ਪੇਂਡੂ ਸਮਾਜ ਦਾ ਬਲਦਾਂ, ਘੋੜਿਆਂ,ਕੁੱਤਿਆਂ ਅਤੇ ਪੰਛੀਆਂ (ਕਬੂਤਰਾਂ) ਨਾਲ ਬਹੁਤ ਨਜ਼ਦੀਕੀ ਰਿਸ਼ਤਾ ਰਿਹਾ ਹੈ। ਪੰਜਾਬ ਦੇ ਵਸਨੀਕ ਆਪਣੇ ਘਰੇਲੂ ਜਾਨਵਰਾਂ ਤੋਂ ਕੰਮ ਲੈਣ ਤੋਂ ਬਾਅਦ ਕਦੇ ਵੀ ਕੁਦਰਤ ਦੇ ਰਹਿਮ ’ਤੇ ਛੱਡਣ ਬਾਰੇ ਨਹੀਂ ਸੋਚ ਸਕਦੇ। ਮਾਨ ਨੇ ਕਿਹਾ ਕਿ ਖੇਤੀਬਾੜੀ ਹੁਣ ਬਲਦਾਂ ’ਤੇ ਨਿਰਭਰ ਨਹੀਂ ਹੈ ਅਤੇ ਪਹਿਲਾਂ ਵਾਂਗ ਹੁਣ ਘੋੜਿਆਂ ਦੀ ਵਰਤੋਂ ਵੀ ਯੁੱਧਾਂ ਵਿੱਚ ਨਹੀਂ ਹੁੰਦੀ ਤਾਂ ਜਾਨਵਰਾਂ ਦੀਆਂ ਖੇਡਾਂ ਹੀ ਇੱਕੋ-ਇੱਕ ਵਸੀਲਾ ਹਨ, ਜਿਸ ਰਾਹੀਂ ਮਨੁੱਖ ਅਤੇ ਪਸ਼ੂਆਂ ਦਾ ਪਹਿਲਾਂ ਵਰਗਾ ਰਿਸ਼ਤਾ ਬਣਿਆ ਰਹਿ ਸਕਦਾ ਹੈ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਭਜਨ ਸਿੰਘ ਮਾਨ, ਹਰਦੀਪ ਸਿੰਘ ਮੁੰਡੀਆਂ ਤੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਜਗਜੀਵਨ ਸਿੰਘ ਸੰਗੋਵਾਲ ਅਤੇ ਮੁਹੰਮਦ ਜਮੀਲ ਉਰ ਰਹਿਮਾਨ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਸੰਗਠਨਾਂ ਦੇ ਅਹੁਦੇਦਾਰਾਂ ਅਤੇ ਕਾਰਕੁਨਾਂ ਨੇ ਮੁੱਖ ਮੰਤਰੀ ਨੂੰ ਸਨਮਾਨਿਤ ਵੀ ਕੀਤਾ।

Advertisement

 

 

‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

ਵਿਰੋਧੀ ਪਾਰਟੀਆਂ ਦੀ ਨਿਖੇਧੀ ਕਰਦਿਆਂ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਹਿਰੀ ਪਾਣੀ ਅਤੇ ਬਿਜਲੀ ਸਪਲਾਈ ਨੂੰ ਮਜ਼ਬੂਤ ਕਰਕੇ ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਨੌਕਰੀਆਂ ਦੇ ਕੇ ਆਮ ਲੋਕਾਂ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਘਟਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਸ਼ੂਆਂ ਨਾਲ ਸਬੰਧਤ ਖੇਡਾਂ ਮੁੜ ਸ਼ੁਰੂ ਹੋਣ ਨਾਲ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਵੀ ਹੁਲਾਰਾ ਮਿਲੇਗਾ।

Advertisement