ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁੱਖ ਮੰਤਰੀ ਵੱਲੋਂ ਸ਼ਹੀਦ ਬਾਬਾ ਜੀਵਨ ਸਿੰਘ ਯਾਦਗਾਰ ਦਾ ਉਦਘਾਟਨ

ਸ਼ਹੀਦ ਬਾਬਾ ਜੀਵਨ ਸਿੰਘ ਦੇ ਜੀਵਨ ਤੇ ਸ਼ਹਾਦਤ ਬਾਰੇ ਮਿਲੇਗੀ ਜਾਣਕਾਰੀ
ਮੁੱਖ ਮੰਤਰੀ ਭਗਵੰਤ ਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ। -ਫੋਟੋ: ਪੀਟੀਆਈ
Advertisement

ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ ਦੀ ਅਤਿ ਆਧੁਨਿਕ ਯਾਦਗਾਰ ਦਾ ਉਦਘਾਟਨ ਕੀਤਾ। ਇਸ ਯਾਦਗਾਰ ਦਾ ਨਿਰਮਾਣ 20 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ। ਭਾਈ ਜੀਵਨ ਸਿੰਘ ਚਮਕੌਰ ਸਾਹਿਬ ਦੀ ਇਤਿਹਾਸਕ ਜੰਗ ’ਚ ਮੁਗਲ ਸੈਨਿਕਾਂ ਨਾਲ ਲੜਦੇ ਹੋਏ ਸ਼ਹੀਦ ਹੋ ਗਏ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਖਾਲਸਾ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਬਾਬਾ ਜੀਵਨ ਸਿੰਘ ਦੀ ਯਾਦ ’ਚ ਮਨੁੱਖਤਾ ਨੂੰ ਸਮਰਪਿਤ ਪੰਜ ਗੈਲਰੀਆਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਰਕ ਦਾ ਡਿਜ਼ਾਈਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਟ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਸੀ। ਮਾਨ ਦੇ ਹਵਾਲੇ ਨਾਲ ਇੱਕ ਅਧਿਕਾਰਤ ਬਿਆਨ ’ਚ ਕਿਹਾ ਗਿਆ ਕਿ ਇਸ ਯਾਦਗਾਰ ਦਾ ਨਿਰਮਾਣ ਦੋ ਗੇੜਾਂ ’ਚ ਮੁਕੰਮਲ ਕੀਤਾ ਗਿਆ ਹੈ। ਪਹਿਲੇ ਗੇੜ ’ਚ ਮੁੱਖ ਭਵਨ ਦਾ ਨਿਰਮਾਣ ਪੂਰਾ ਹੋਇਆ ਤੇ ਫਰਵਰੀ 2024 ’ਚ ਇਸ ਦਾ ਉਦਘਾਟਨ ਕੀਤਾ ਗਿਆ ਜਦਕਿ ਦੂਜੇ ਗੇੜ ’ਚ ਭਵਨ ਦੇ ਦੋ ਬਲਾਕਾਂ ’ਚ ਬਣਾਈਆਂ ਗਈਆਂ ਪੰਜ ਗੈਲਰੀਆਂ ਅੱਜ ਲੋਕ ਅਰਪਣ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਜਾਇਬਘਰ ਮਹਾਨ ਸਿੱਖ ਯੋਧੇ ਬਾਬਾ ਜੀਵਨ ਸਿੰਘ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਢੁੱਕਵੇਂ ਢੰਗ ਨਾਲ ਪ੍ਰਦਰਸ਼ਿਤ ਕਰੇਗਾ। ਉਨ੍ਹਾਂ ਕਿਹਾ ਕਿ ਇੱਥੇ ਆਉਣ ਵਾਲਿਆਂ ਨੂੰ ਦਾਖਲਾ ਗੇਟ ’ਤੇ ਪ੍ਰਦਰਸ਼ਿਤ ਮਾਡਲਾਂ ਤੇ ਵੀਡੀਓ ਰਾਹੀਂ ਸਮਾਰਕ ਬਾਰੇ ਜਾਣਕਾਰੀ ਮਿਲੇਗੀ। -ਪੀਟੀਆਈ

Advertisement

ਵਿਰਾਸਤੀ ਰਸਤੇ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਵਿਰਾਸਤੀ ਰਸਤੇ (Heritage Walkway) ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਪ੍ਰਮਾਤਮਾ ਨੇ ਉਨ੍ਹਾਂ ਨੂੰ ਇਸ ਨੇਕ ਸੇਵਾ ਦਾ ਹਿੱਸਾ ਬਣਨ ਦਾ ਮੌਕਾ ਬਖਸ਼ਿਆ ਹੈ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਧਰਤੀ ਦੇ ਵਿਕਾਸ ਲਈ ਵਚਨਬੱਧ ਹੈ, ਜਿਸ ਕਾਰਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ਨੂੰ ਚਿੱਟੇ ਸੰਗਮਰਮਰ (white marble) ਦੀ ਵਰਤੋਂ ਕਰਕੇ ਵਿਰਾਸਤੀ ਰਸਤੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਪ੍ਰਾਜੈਕਟ 25 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਜਾਵੇਗਾ ਤੇ 31 ਮਾਰਚ 2026 ਤੱਕ ਮੁਕੰਮਲ ਹੋ ਜਾਵੇਗਾ।

Advertisement
Show comments