ਨਵੀਂ ਦਿੱਲੀ, 21 ਜੂਨ
ਥਲ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ ਦੇ ਮੁਖੀਆਂ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੱਖ ਵੱਖ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਅਗਨੀਪਥ ਸਕੀਮ ਨੂੰ ਅਮਲ ਵਿੱਚ ਲਿਆਉਣ ਸਬੰਧੀ ਆਪਣੀ ਯੋਜਨਾ ਬਾਰੇ ਜਾਣੂ ਕਰਵਾਇਆ। ਸੈਨਾ ਮੁਖੀਆਂ ਨੇ ਨਵੀਂ ਭਰਤੀ ਯੋਜਨਾ ਖ਼ਿਲਾਫ਼ ਜਾਰੀ ਵਿਰੋਧ ਪ੍ਰਦਰਸ਼ਨਾਂ ਨਾਲ ਜੁੜੇ ਮੁੱਦਿਆਂ ਬਾਰੇ ਵੀ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ। ਮੰਨਿਆ ਜਾਂਦਾ ਹੈ ਕਿ ਸੈਨਾ ਮੁਖੀ ਜਨਰਲ ਮਨੋਜ ਪਾਂਡੇ, ਏਅਰ ਚੀਫ ਮਾਰਸ਼ਲ ਵੀ ਆਰ ਚੌਧਰੀ ਅਤੇ ਜਲ ਸੈਨਾ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਮੋਦੀ ਨੂੰ ਸਮੁੱਚੀ ਭਰਤੀ ਪ੍ਰਕਿਰਿਆ ਅਤੇ ਯੋਜਨਾ ਨੂੰ ਸਫਲਤਾ ਪੂਰਵਕ ਅਮਲ ਵਿੱਚ ਲਿਆਉਣ ਲਈ ਉਨ੍ਹਾਂ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣੂ ਕਰਵਾਇਆ। -ਪੀਟੀਆਈ