ਨਵੀਂ ਦਿੱਲੀ, 27 ਜੁਲਾਈ
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕੋਵਿਡ ਕਾਰਨ ਅਨਾਥ ਹੋਏ ਬੱਚਿਆਂ ਦੀ ਸ਼ਨਾਖ਼ਤ ਕਰਨ ਵਿਚ ਹੋਰ ਦੇਰ ਨਹੀਂ ਕੀਤੀ ਜਾ ਸਕਦੀ। ਸਿਖ਼ਰਲੀ ਅਦਾਲਤ ਨੇ ਅੱਜ ਇਸ ਬਾਰੇ ਰਾਜ ਸਰਕਾਰਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸਟੇਟਸ ਰਿਪੋਰਟ ਦਾਇਰ ਕਰਨ ਲਈ ਕਿਹਾ ਹੈ ਕਿ ਇਸ ਮਾਮਲੇ ਵਿਚ ਕਿੰਨੀ ਕਾਰਵਾਈ ਕੀਤੀ ਗਈ ਹੈ। ਅਦਾਲਤ ਨੇ ਸਰਕਾਰਾਂ ਤੋਂ ਮਾਰਚ 2020 ਤੋਂ ਬਾਅਦ ਅਜਿਹੇ ਬੱਚਿਆਂ ਦੇ ਅੰਕੜੇ ਮੰਗੇ ਹਨ। ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟ ਇਸ ਬਾਰੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇਣਗੇ। ਉਹ ਅੱਗੇ ਪੁਲੀਸ, ਸਮਾਜਿਕ ਜਥੇਬੰਦੀਆਂ, ਪੰਚਾਇਤਾਂ, ਆਂਗਨਵਾੜੀ ਤੇ ਆਸ਼ਾ ਵਰਕਰਾਂ ਦੀ ਮਦਦ ਲੈ ਕੇ ਅਨਾਥ ਹੋਏ ਬੱਚਿਆਂ ਦੀ ਸ਼ਨਾਖ਼ਤ ਕਰ ਸਕਦੇ ਹਨ। -ਪੀਟੀਆਈ