ਵੈਂਕਈਆ ਦੀ ਅਰੁਣਾਚਲ ਫੇਰੀ ’ਤੇ ਚੀਨ ਨੂੰ ਇਤਰਾਜ਼

ਵੈਂਕਈਆ ਦੀ ਅਰੁਣਾਚਲ ਫੇਰੀ ’ਤੇ ਚੀਨ ਨੂੰ ਇਤਰਾਜ਼

ਨਵੀਂ ਦਿੱਲੀ, 13 ਅਕਤੂਬਰ

ਭਾਰਤ ਨੇ ਚੀਨ ਵੱਲੋਂ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਦੇ ਅਰੁਣਾਚਲ ਪ੍ਰਦੇਸ਼ ਦੌਰੇ ’ਤੇ ਜਤਾਏ ਇਤਰਾਜ਼ ਖਾਰਜ ਕੀਤੇ ਹਨ। ਭਾਰਤ ਨੇ ਕਿਹਾ ਕਿ ਸੂਬਾ ਦੇਸ਼ ਦਾ ‘ਅਟੁੱਟ ਹਿੱਸਾ ਤੇ ਇਸ ਨੂੰ ਕਦੇ ਵੀ ਵੱਖ ਕਰ ਕੇ ਨਹੀਂ ਦੇਖਿਆ ਜਾ ਸਕਦਾ।’ ਦੱਸਣਯੋਗ ਹੈ ਕਿ ਚੀਨ ਨੇ ਅੱਜ ਕਿਹਾ ਹੈ ਕਿ ਉਹ ਸੂਬੇ ਦਾ ਭਾਰਤੀ ਆਗੂਆਂ ਵੱਲੋਂ ਦੌਰਾ ਕਰਨ ਦਾ ਵਿਰੋਧ ਕਰਦਾ ਹੈ ਕਿਉਂਕਿ ਉਨ੍ਹਾਂ ਕਦੇ ਵੀ ਅਰੁਣਾਚਲ ਨੂੰ ਮਾਨਤਾ ਨਹੀਂ ਦਿੱਤੀ। ਚੀਨ ਇਸ ਤੋਂ ਪਹਿਲਾਂ ਵੀ ਭਾਰਤੀ ਆਗੂਆਂ ਵੱਲੋਂ ਅਰੁਣਾਚਲ ਦਾ ਦੌਰਾ ਕਰਨ ’ਤੇ ਇਤਰਾਜ਼ ਜ਼ਾਹਿਰ ਕਰ ਚੁੱਕਾ ਹੈ। ਚੀਨ ਦਾਅਵਾ ਕਰਦਾ ਰਿਹਾ ਹੈ ਕਿ ਅਰੁਣਾਚਲ ਦੱਖਣੀ ਤਿੱਬਤ ਦਾ ਹਿੱਸਾ ਹੈ। ਵਿਦੇਸ਼ ਵਿਭਾਗ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤੀ ਆਗੂਆਂ ਦੇ ਭਾਰਤੀ ਸੂਬੇ ਦੇ ਦੌਰੇ ’ਤੇ ਇਤਰਾਜ਼ ਜਤਾਉਣ ਦਾ ‘ਕੋਈ ਕਾਰਨ ਨਹੀਂ ਹੈ ਤੇ ਇਹ ਸਮਝ ਤੋਂ ਬਾਹਰ ਹੈ।’ ਬਾਗਚੀ ਨੇ ਕਿਹਾ ਕਿ ਉਨ੍ਹਾਂ ਚੀਨ ਦੇ ਸਰਕਾਰੀ ਬੁਲਾਰੇ ਦੀਆਂ ਟਿੱਪਣੀਆਂ ਦਾ ਨੋਟਿਸ ਲਿਆ ਹੈ। ਭਾਰਤ ਇਨ੍ਹਾਂ ਨੂੰ ਸਿਰੇ ਤੋਂ ਰੱਦ ਕਰਦਾ ਹੈ। ਜ਼ਿਕਰਯੋਗ ਹੈ ਕਿ ਨਾਇਡੂ ਪਿਛਲੇ ਹਫ਼ਤੇ ਦੇ ਅਖੀਰ ਵਿਚ ਅਰੁਣਾਚਲ ਗਏ ਸਨ। ਨਾਇਡੂ ਨੇ ਆਪਣੇ ਨੌਂ ਅਕਤੂਬਰ ਦੇ ਦੌਰੇ ਦੌਰਾਨ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕੀਤਾ ਸੀ। ਭਾਰਤੀ ਬੁਲਾਰੇ ਨੇ ਕਿਹਾ ਕਿ ਦੇਸ਼ ਦੇ ਆਗੂ ਅਰੁਣਾਚਲ ਪ੍ਰਦੇਸ਼ ਜਾਂਦੇ ਹੀ ਰਹਿੰਦੇ ਹਨ ਜਿਵੇਂ ਉਹ ਬਾਕੀ ਸੂਬਿਆਂ ਵਿਚ ਜਾਂਦੇ ਹਨ। ਇਸ ਤੋਂ ਪਹਿਲਾਂ ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲਿਜਿਆਨ ਨੇ ਕਿਹਾ ਕਿ ਭਾਰਤ ਨੇ ਅਰੁਣਾਚਲ ਦੀ ਸਥਾਪਨਾ ਇਕਪਾਸੜ ਤੇ ਗੈਰਕਾਨੂੰਨੀ ਢੰਗ ਨਾਲ ਕੀਤੀ ਸੀ। ਝਾਓ ਨੇ ਕਿਹਾ ਕਿ ਉਹ ਭਾਰਤੀ ਧਿਰ ਨੂੰ ਬੇਨਤੀ ਕਰਦੇ ਹਨ ਕਿ ਅਰੁਣਾਚਲ ਨਾਲ ਜੁੜੇ ਚੀਨ ਦੇ ਫ਼ਿਕਰਾਂ ਨੂੰ ਸਤਿਕਾਰ ਨਾਲ ਲਿਆ ਜਾਵੇ। ਇਸ ਤਰ੍ਹਾਂ ਦਾ ਕੋਈ ਵੀ ਕਦਮ ਨਾ ਚੁੱਕਿਆ ਜਾਵੇ ਜੋ ਸਥਿਤੀ ਨੂੰ ਹੋਰ ਗੁੰਝਲਦਾਰ ਬਣਾਏ ਤੇ ਸਰਹੱਦੀ ਵਿਵਾਦ ਨੂੰ ਵਧਾਏ। ਉਨ੍ਹਾਂ ਕਿਹਾ ਕਿ ਆਪਸੀ ਭਰੋਸੇ ਤੇ ਦੁਵੱਲੇ ਰਿਸ਼ਤਿਆਂ ਨੂੰ ਅਣਗੌਲਿਆ ਨਾ ਜਾਵੇ। ਬੁਲਾਰੇ ਨੇ ਕਿਹਾ ਕਿ ਭਾਰਤ ਨੂੰ ਸਰਹੱਤ ’ਤੇ ਸ਼ਾਂਤੀ-ਸਥਿਰਤਾ ਬਣਾਏ ਰੱਖਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ ਤਾਂ ਕਿ ਦੁਵੱਲੇ ਰਿਸ਼ਤੇ ਮੁੜ ਲੀਹ ’ਤੇ ਪੈ ਸਕਣ। ਜ਼ਿਕਰਯੋਗ ਹੈ ਕਿ ਭਾਰਤ ਤੇ ਚੀਨ ਦਰਮਿਆਨ ਹਾਲ ਹੀ ਵਿਚ ਹੋਈ ਫ਼ੌਜੀ ਵਾਰਤਾ ਵਿਚ ਭਾਰਤੀ ਧਿਰ ਨੇ ਜ਼ੋਰ ਦੇ ਕੇ ਕਿਹਾ ਸੀ ਕਿ ਪੂਰਬੀ ਲੱਦਾਖ ਵਿਚ ਬਕਾਇਆ ਸਰਹੱਦੀ ਮਸਲੇ ਹੱਲ ਕੀਤੇ ਜਾਣ। ਹਾਲਾਂਕਿ ਇਸ ਗੱਲਬਾਤ ਦਾ ਕੋਈ ਨਤੀਜਾ ਨਹੀਂ ਨਿਕਲ ਸਕਿਆ ਹੈ ਤੇ ਦੋਵੇਂ ਧਿਰਾਂ ਵਾਰਤਾ ਜਾਰੀ ਰੱਖਣ ਲਈ ਰਾਜ਼ੀ ਹਨ। -ਪੀਟੀਆਈ  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All