ਚਿਰਾਗ ਨੇ ਤਖ਼ਤ ਪਟਨਾ ਸਾਹਿਬ ਮੱਥਾ ਟੇਕਿਆ
ਬਿਹਾਰ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ
Advertisement
ਕੇਂਦਰੀ ਮੰਤਰੀ ਅਤੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਪ੍ਰਧਾਨ ਚਿਰਾਗ ਪਾਸਵਾਨ ਅੱਜ ਪਰਿਵਾਰ ਸਮੇਤ ਤਖ਼ਤ ਸ੍ਰੀ ਪਟਨਾ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਲੰਗਰ ਵੀ ਛਕਿਆ। ਇਸ ਬਾਰੇ ਉਨ੍ਹਾਂ ਐਕਸ ’ਤੇ ਕਿਹਾ, ‘‘ਮੈਂ ਪਰਿਵਾਰ ਸਮੇਤ ਤਖ਼ਤ ਸ੍ਰੀ ਪਟਨਾ ਸਾਹਿਬ ਮੱਥਾ ਟੇਕਣ ਅਤੇ ਅਰਦਾਸ ਕਰਨ ਆਇਆ ਹਾਂ। ਮੈਂ ਗੁਰੂ ਮਹਾਰਾਜ ਅੱਗੇ ਬਿਹਾਰ ਵਿੱਚ ਸ਼ਾਂਤੀ, ਖੁਸ਼ਹਾਲੀ ਅਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ।’’
ਜ਼ਿਕਰਯੋਗ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਸਿੱਖਾਂ ਦੇ ਪੰਜ ਤਖ਼ਤਾਂ ’ਚੋਂ ਇੱਕ ਹੈ ਅਤੇ ਦਸਵੇਂ ਗੁਰੂ ਗੋਬਿੰਦ ਸਿੰਘ ਦਾ ਜਨਮ ਸਥਾਨ ਹੈ। ਗੁਰੂ ਗੋਬਿੰਦ ਸਿੰਘ ਨੇ ਆਪਣੇ ਜੀਵਨ ਦੇ ਸ਼ੁਰੂਆਤੀ ਵਰ੍ਹੇ ਇੱਥੇ ਹੀ ਬਿਤਾਏ। ਇਸ ਤੋਂ ਬਾਅਦ ਉਹ ਆਨੰਦਪੁਰ ਸਾਹਿਬ ਚਲੇ ਗਏ ਸਨ। ਇਸ ਤਖ਼ਤ ਦੀ ਉਸਾਰੀ 18ਵੀਂ ਸਦੀ ਵਿੱਚ ਮਹਾਰਾਜਾ ਰਣਜੀਤ ਸਿੰਘ ਨੇ ਕਰਵਾਈ ਸੀ।
Advertisement
Advertisement
