ਚੌਹਾਨ ਵੱਲੋਂ ਹਾੜ੍ਹੀ ਲਈ ਸਮੇਂ ਸਿਰ ਖਾਦ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼
ਕੇਂਦਰੀ ਖਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਆਪਣੇ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਆਉਣ ਵਾਲੇ ਮਹੀਨਿਆਂ ਵਿੱਚ ਹਾੜ੍ਹੀ (ਸਰਦੀਆਂ) ਦੀਆਂ ਫ਼ਸਲਾਂ ਦੀ ਬਿਜਾਈ ਸ਼ੁਰੂ ਹੋਣ ਦੇ ਨਾਲ ਹੀ ਖਾਦਾਂ ਦੀ ‘ਨਿਰਵਿਘਨ ਤੇ ਸਮੇਂ ਸਿਰ’...
Advertisement
ਕੇਂਦਰੀ ਖਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਆਪਣੇ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਆਉਣ ਵਾਲੇ ਮਹੀਨਿਆਂ ਵਿੱਚ ਹਾੜ੍ਹੀ (ਸਰਦੀਆਂ) ਦੀਆਂ ਫ਼ਸਲਾਂ ਦੀ ਬਿਜਾਈ ਸ਼ੁਰੂ ਹੋਣ ਦੇ ਨਾਲ ਹੀ ਖਾਦਾਂ ਦੀ ‘ਨਿਰਵਿਘਨ ਤੇ ਸਮੇਂ ਸਿਰ’ ਸਪਲਾਈ ਯਕੀਨੀ ਬਣਾਉਣ। ਸਮੀਖਿਆ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਅੜਿੱਕਿਆਂ ਨੂੰ ਰੋਕਣ ਲਈ ਕੈਮੀਕਲ ਤੇ ਖਾਦਾਂ ਬਾਰੇ ਮੰਤਰਾਲੇ ਨਾਲ ਤਾਲਮੇਲ ਕਰਨ ਨੂੰ ਵੀ ਕਿਹਾ ਹੈ। ਦੇਸ਼ ਦੇ ਕੁਝ ਹਿੱਸਿਆਂ ਵਿੱਚ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ। ਖੇਤੀ ਮੰਤਰੀ ਨੇ ਸਾਉਣੀ ਦੀਆਂ ਫ਼ਸਲਾਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਹਾਲਾਤ ਦਾ ਜਾਇਜ਼ਾ ਲੈਂਦੇ ਹੋਏ ਹਾੜ੍ਹੀ ਦੀ ਬਿਜਾਈ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਹੱਦੋਂ ਵੱਧ ਮੀਂਹ ਨੇ ਕੁਝ ਖੇਤਰਾਂ ਵਿੱਚ ਫ਼ਸਲਾਂ ਨੂੰ ਪ੍ਰਭਾਵਿਤ ਕੀਤਾ ਹੈ।
Advertisement
Advertisement