ਨਵੀਂ ਦਿੱਲੀ, 1 ਦਸੰਬਰ
ਭਾਰਤ ਵਿੱਚ ਕਰੋਨਾਵਾਇਰਸ ਦੇ 8954 ਨਵੇਂ ਕੇਸ ਸਾਹਮਣੇ ਆਉਣ ਨਾਲ ਅੱਜ ਲਾਗ ਦੇ ਕੁੱਲ ਕੇਸਾਂ ਦੀ ਗਿਣਤੀ 3,45,96,776 ਹੋ ਗਈ ਹੈ। ਦੇਸ਼ ਵਿੱਚ ਅੱਜ 547 ਦਿਨਾਂ ਬਾਅਦ ਐਕਟਿਵ ਕੇਸਾਂ ਦੀ ਗਿਣਤੀ ਇਕ ਲੱਖ ਤੋਂ ਘੱਟ 99,023 ਦਰਜ ਕੀਤੀ ਗਈ ਜੋ ਕਿ ਕੁੱਲ ਕੇਸਾਂ ਦਾ 0.29 ਫ਼ੀਸਦ ਹੈ। ਮਾਰਚ 2020 ਤੋਂ ਬਾਅਦ ਐਕਟਿਵ ਕੇਸਾਂ ਦੀ ਇਹ ਸਭ ਤੋਂ ਘੱਟ ਗਿਣਤੀ ਹੈ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਤੋਂ ਮਿਲੀ।ਅੰਕੜਿਆਂ ਅਨੁਸਾਰ ਦੇਸ਼ ਵਿਚ ਪਿਛਲੇ 24 ਘੰਟੇ ਵਿਚ ਕਰੋਨਾ ਦੇ 267 ਮਰੀਜ਼ਾਂ ਦੀ ਮੌਤ ਹੋਈ ਜਿਸ ਨਾਲ ਲਾਗ ਕਾਰਨ ਦੇਸ਼ ’ਚ ਮਰਨ ਵਾਲੇ ਕੁੱਲ ਮਰੀਜ਼ਾਂ ਦੀ ਗਿਣਤੀ 4,69,247 ਹੋ ਗਈ ਹੈ। ਇਸ ਤੋਂ ਇਲਾਵਾ ਦੇਸ਼ ਵਿਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਸੁਧਰ ਕੇ 98.36 ਹੋ ਗਈ ਜੋ ਕਿ ਮਾਰਚ 2020 ਤੋਂ ਬਾਅਦ ਸਭ ਤੋਂ ਵੱਧ ਹੈ। -ਪੀਟੀਆਈ