ਨਵੀਂ ਦਿੱਲੀ, 19 ਅਕਤੂਬਰ
ਦਿ ਕਾਊਂਸਲ ਫਾਰ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ ਨੇ ਅੱਜ 10ਵੀਂ ਤੇ 12ਵੀਂ ਜਮਾਤ ਦੀਆਂ ਟਰਮ-1 ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਬੋਰਡ ਮੁਖੀ ਗੈਰੀ ਅਰਾਥੋਨ ਨੇ ਦੱਸਿਆ ਕਿ ਨਵੀਆਂ ਤਰੀਕਾਂ ਬਾਰੇ ਸਕੂਲਾਂ ਤੇ ਵਿਦਿਆਰਥੀਆਂ ਨੂੰ ਜਲਦੀ ਹੀ ਜਾਣੂ ਕਰਵਾ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਦੋਵੇਂ ਜਮਾਤਾਂ ਦੀਆਂ ਪ੍ਰੀਖਿਆਵਾਂ 15 ਨਵੰਬਰ ਤੋਂ ਸ਼ੁਰੂ ਹੋਣੀਆਂ ਸਨ।-ਪੀਟੀਆਈ